ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੱਪੜੇ ਦੀ ਦੁਕਾਨ ’ਚ ਅੱਗ ਲੱਗੀ, ਲੱਖਾਂ ਦਾ ਨੁਕਸਾਨ

07:54 AM Jul 05, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 4 ਜੁਲਾਈ
ਇੱਥੇ ਗੁਰੂ ਅਮਰਦਾਸ ਮਾਰਕੀਟ ਵਿੱਚ ਸਥਿਤ ‘ਡਿਜ਼ਾਈਨਰ’ ਨਾਮੀਂ ਕੱਪੜਿਆਂ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਕਾਰਨ ਦੁਕਾਨ ਵਿੱਚ ਰੱਖੇ ਲੱਖਾਂ ਰੁਪਏ ਦੇ ਕੱਪੜੇ ਸੜ ਕੇ ਸੁਆਹ ਹੋ ਗਏ। ਦੁਕਾਨ ਦੇ ਮਾਲਕ ਸੁਮਨ ਵਰਮਾ ਵਾਸੀ ਖੰਨਾ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਰਾਤ 8 ਵਜੇ ਬੰਦ ਕਰਕੇ ਘਰ ਚਲਾ ਗਿਆ ਸੀ। ਉਸ ਨੇ ਦੱਸਿਆ ਕਿ ਦੇਰ ਰਾਤ ਉਸਦੇ ਗੁਆਂਢੀ ਰਾਜਪੂਤ ਜਿਊਲਰਜ਼ ਦਾ ਫੋਨ ਆਇਆ ਜਿਸ ਨੇ ਦੱਸਿਆ ਕਿ ਉਸਦੀ ਦੁਕਾਨ ਅੰਦਰੋਂ ਧੂੰਆਂ ਨਿਕਲ ਰਿਹਾ ਹੈ। ਮੌਕੇ ’ਤੇ ਪੁੱਜੀ ਫਾਇਰ ਬ੍ਰਿਗੇਡ ਦੀ ਟੀਮ ਨੇ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਦੁਕਾਨ ਮਾਲਕ ਅਨੁਸਾਰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਪਰ ਅਜੇ ਤੱਕ ਮੁੱਖ ਕਾਰਨ ਸ਼ਾਰਟ ਸਰਕਟ ਹੀ ਮੰਨਿਆ ਜਾ ਰਿਹਾ ਹੈ।

Advertisement

Advertisement