For the best experience, open
https://m.punjabitribuneonline.com
on your mobile browser.
Advertisement

ਮੋਗਾ ਵਿੱਚ ਫੈਕਟਰੀ ਨੂੰ ਅੱਗ ਲੱਗੀ, ਮਜ਼ਦੂਰ ਜਿਊਂਦਾ ਸੜਿਆ

08:00 AM Sep 12, 2023 IST
ਮੋਗਾ ਵਿੱਚ ਫੈਕਟਰੀ ਨੂੰ ਅੱਗ ਲੱਗੀ  ਮਜ਼ਦੂਰ ਜਿਊਂਦਾ ਸੜਿਆ
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 11 ਸਤੰਬਰ
ਇੱਥੇ ਸਨਅਤੀ ਕੇਂਦਰ (ਫੋਕਲ ਪੁਆਇੰਟ) ਵਿੱਚ ਭੁਜੀਆ ਬਣਾਉਣ ਵਾਲੀ ਇਕ ਫੈਕਟਰੀ ਵਿੱਚ ਅਚਾਨਕ ਅੱਗ ਲੱਗਣ ਕਾਰਨ ਇਕ 20 ਸਾਲਾ ਪਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਪੁਲੀਸ ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕੁਸਤਰੋਂ ਉਰਫ਼ ਅਰਸ਼ਦ ਵਜੋਂ ਹੋਈ ਹੈ। ਉਹ ਮੂਲ ਰੂਪ ਤੋਂ ਬਿਹਾਰ ਦੇ ਕਿਸ਼ਨਗੰਜ ਜ਼ਿਲ੍ਹੇ ਦੇ ਚਾਨਾਮਾਨ ਦਾ ਰਹਿਣ ਵਾਲਾ ਸੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਵਾਰਸਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਉਸ ਮਗਰੋਂ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ ਜੋ ਕ ਭਿਆਨਕ ਰੂਪ ਧਾਰਨ ਕਰ ਗਈ। ਘਟਨਾ ਸਮੇਂ ਫੈਕਟਰੀ ਵਿੱਚ ਲਗਪਗ ਦਸ ਮਜ਼ਦੂਰ ਕੰਮ ਕਰ ਰਹੇ ਸਨ ਤੇ ਅਰਸ਼ਦ ਡੀਜ਼ਲ ਭੱਠੀ ਨੇੜੇ ਕੰਮ ਕਰ ਰਿਹਾ ਸੀ। ਪੁਲੀਸ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਕਿ ਤੇਲ ਦੇ ਉਬਾਲਾ ਖਾਣ ਕਾਰਨ ਅਚਾਨਕ ਅੱਗ ਲੱਗ ਗਈ ਅਤੇ ਧੂੰਆਂ ਹੋਣ ਕਾਰਨ ਮਜ਼ਦੂਰ ਬਾਹਰ ਨਹੀਂ ਨਿਕਲ ਸਕਿਆ। ਇਸ ਘਟਨਾ ਬਾਰੇ ਮਜ਼ਦੂਰਾਂ ਨੇ ਰੌਲਾ ਪਾਇਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਉਨ੍ਹਾਂ ਧੁਖ਼ਦੀ ਅੱਗ ਵਿੱਚੋਂ ਮ੍ਰਿਤਕ ਮਜ਼ਦੂਰ ਦੀ ਲਾਸ਼ ਨੂੰ ਬਾਹਰ ਕੱਢਿਆ।

Advertisement

Advertisement
Author Image

joginder kumar

View all posts

Advertisement
Advertisement
×