ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚਾਰ ਮੰਜ਼ਿਲਾ ਇਮਾਰਤ ’ਚ ਅੱਗ ਲੱਗੀ; ਤਿੰਨ ਹਲਾਕ

10:25 AM May 27, 2024 IST
ਰਿਹਾਇਸ਼ੀ ਇਮਾਰਤ ਨੂੰ ਅੱਗ ਲੱਗਣ ਦੀ ਘਟਨਾ ਮਗਰੋਂ ਜਾਂਚ ਕਰਦਾ ਹੋਇਆ ਪੁਲੀਸ ਮੁਲਾਜ਼ਮ। -ਫੋਟੋ: ਮਾਨਸ ਰੰਜਨ ਭੂਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 26 ਮਈ
ਦਿੱਲੀ ਦੇ ਕ੍ਰਿਸ਼ਨਾ ਨਗਰ ਇਲਾਕੇ ਵਿੱਚ ਐਤਵਾਰ ਸਵੇਰੇ ਇੱਕ ਚਾਰ ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਝੁਲਸਿਆ ਗਿਆ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ 2.30 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ। ਅੱਗ ਬੁਝਾਊ ਅਧਿਕਾਰੀਆਂ ਮੁਤਾਬਕ 13 ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਨੇੜੇ ਦੇ ਹਸਪਤਾਲਾਂ ’ਚ ਦਾਖਲ ਕਰਵਾਇਆ। ਘਰ ਦੀ ਪਹਿਲੀ ਮੰਜ਼ਿਲ ’ਤੇ ਇਕ ਸੜੀ ਹੋਈ ਲਾਸ਼ ਮਿਲੀ, ਜਦੋਂਕਿ ਦੋ ਹੋਰਾਂ ਦੀ ਹਸਪਤਾਲ ਵਿੱਚ ਮੌਤ ਹੋ ਗਈ। ਇਸ ਦੌਰਾਨ ਗੰਭੀਰ ਰੂਪ ਵਿੱਚ ਜ਼ਖਮੀ ਇੱਕ ਵਿਅਕਤੀ ਨੂੰ ਇਲਾਜ ਲਈ ਮੈਕਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਪਰਮੀਲਾ (66), ਕੇਸ਼ਵ ਸ਼ਰਮਾ (18) ਅਤੇ ਅੰਜੂ ਸ਼ਰਮਾ (34) ਵਜੋਂ ਹੋਈ ਹੈ।
ਫਾਇਰ ਬ੍ਰਿਗੇਡ ਦੇ ਅਧਿਕਾਰੀ ਰਾਜਿੰਦਰ ਅਟਵਾਲ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਦਿੱਲੀ ਦੇ ਸ਼ਾਹਦਰਾ ਇਲਾਕੇ ਵਿੱਚ ਇਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਕਾਰਨ 3 ਲੋਕਾਂ ਦੀ ਮੌਤ ਹੋ ਗਈ ਹੈ। ਸੂਚਨਾ ਮਿਲਣ ’ਤੇ ਫਾਇਰ ਫਾਈਟਰਜ਼ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ 13 ਲੋਕਾਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ। ਦਿੱਲੀ ਫਾਇਰ ਸਰਵਿਸ ਕੰਟਰੋਲ ਰੂਮ ਨੂੰ ਸਵੇਰੇ 2.30 ਵਜੇ ਇੱਕ ਫੋਨ ਆਇਆ ਕਿ ਇੱਥੇ ਘਰ ਦੇ ਅੰਦਰ ਅੱਗ ਲੱਗ ਗਈ ਹੈ। ਇਸ ਤੋਂ ਬਾਅਦ ਤੁਰੰਤ ਨਜ਼ਦੀਕੀ ਸਟੇਸ਼ਨਾਂ ਤੋਂ ਫਾਇਰ ਬ੍ਰਿਗੇਡ ਦੀਆਂ ਕੁੱਲ ਪੰਜ ਗੱਡੀਆਂ ਮੌਕੇ ’ਤੇ ਪਹੁੰਚੀਆਂ ਤੇ ਕਰਮਚਾਰੀਆਂ ਨੇ ਅੱਗ ਬੁਝਾਉਣ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਸ੍ਰੀ ਅਟਵਾਲ ਨੇ ਕਿਹਾ ਕਿ ਇੱਥੇ ਇਮਾਰਤਾਂ ਵਿਚ ਅੰਦਰ ਜਾਣ ਦਾ ਇਕ ਹੀ ਰਾਹ ਹੋਣ ਕਰਕੇ ਕਾਫੀ ਪ੍ਰੇਸ਼ਾਨੀ ਆਈ। ਇਨ੍ਹਾਂ ਇਮਾਰਤਾਂ ਵਿੱਚ ਇਹ ਸਭ ਤੋਂ ਵੱਡੀ ਸਮੱਸਿਆ ਹੈ।
ਉਨ੍ਹਾਂ ਕਿਹਾ ਕਿ ਗਰਮੀ ਅਤੇ ਧੂੰਏਂ ਕਾਰਨ ਲੋਕ ਬਾਹਰ ਨਹੀਂ ਨਿਕਲ ਸਕੇ, ਜਿਨ੍ਹਾਂ ਨੂੰ ਕਰਮਚਾਰੀਆਂ ਨੇ ਬਾਹਰ ਕੱਢਿਆ ਤੇ ਉਨ੍ਹਾਂ ਨੂੰ ਨੇੜੇ ਦੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ। ਜ਼ਿਕਰਯੋਗ ਹੈ ਕਿ ਦਿੱਲੀ ਦੀਆਂ 80 ਫੀਸਦੀ ਇਮਾਰਤਾਂ ਵਿੱਚ ਅੱਗ ਤੋਂ ਬਚਣ ਦੇ ਨੇਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਕਿਉਂਕਿ ਇਹ ਇਮਾਰਤਾਂ ਨਿਗਮ ਦੇ ਨਿਯਮਾਂ ਦੀ ਅਣਦੇਖੀ ਕਰਕੇ ਬਣਾਈਆਂ ਜਾਂਦੀਆਂ ਹਨ। ਬੀਤੇ ਹਫ਼ਤੇ ਦੌਰਾਨ ਅੱਗ ਲੱਗਣ ਦੀਆਂ ਅੱਧੀ ਦਰਜਨ ਘਟਨਾਵਾਂ ਵਾਪਰ ਚੁੱਕੀਆਂ ਹਨ।

Advertisement

Advertisement
Advertisement