For the best experience, open
https://m.punjabitribuneonline.com
on your mobile browser.
Advertisement

ਦੱਖਣੀ ਦਿੱਲੀ ਵਿੱਚ ਦਵਾਈ ਦੇ ਗੁਦਾਮ ਵਿੱਚ ਅੱਗ ਲੱਗੀ

10:17 AM Apr 12, 2024 IST
ਦੱਖਣੀ ਦਿੱਲੀ ਵਿੱਚ ਦਵਾਈ ਦੇ ਗੁਦਾਮ ਵਿੱਚ ਅੱਗ ਲੱਗੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਅਪਰੈਲ
ਦੱਖਣੀ ਦਿੱਲੀ ਦੇ ਦਿਓਲੀ ਪਿੰਡ ਨੇੜੇ ਦਵਾਈਆਂ ਦੇ ਇੱਕ ਗੁਦਾਮ ਵਿੱਚ ਅੱਗ ਲੱਗ ਗਈ। ਇਲਾਕੇ ’ਚ ਅੱਗ ਲੱਗਣ ਕਾਰਨ ਹਾਹਾਕਾਰ ਮੱਚ ਗਈ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ’ਤੇ ਪਹੁੰਚੀਆਂ। ਅੱਗ ਬੁਝਾਉਣ ਵਾਲੇ ਦਸਤੇ ਨੇ ਮੌਕੇ ਉੱਤੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ ਤੇ ਖ਼ਬਰ ਲਿਖੇ ਜਾਣ ਤੱਕ ਘਟਨਾ ਵਾਲੀ ਥਾਂ ’ਤੇ ਅੱਗ ਬੁਝਾਉਣ ਦੀ ਪ੍ਰਕਿਰਿਆ ਜਾਰੀ ਸੀ। ਅੱਗ ਕਿਸ ਕਾਰਨ ਲੱਗੀ ਇਹ ਪਤਾ ਨਹੀਂ ਲੱਗ ਸਕਿਆ ਹੈ। ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ ਪਰ ਗੁਦਾਮ ਵਿੱਚ ਰੱਖੀਆਂ ਦਵਾਈਆਂ ਤੇ ਹੋਰ ਸਾਮਾਨ ਸੜਨ ਕਾਰਨ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਪੁਲੀਸ ਵੱਲੋਂ ਆਪਣੇ ਪੱਧਰ ਉੱਤੇ ਜਾਂਚ ਕੀਤੀ ਜਾ ਰਹੀ ਸੀ। ਦਿੱਲੀ ਫਾਇਰ ਵਿਭਾਗ ਵੱਲੋਂ ਅੱਗ ਨੂੰ ਹੋਰ ਦੁਕਾਨਾਂ ਤੱਕ ਫੈਲਣ ਤੋਂ ਰੋਕਣ ਦੀ ਭਰਪੂਰ ਕੋਸ਼ਿਸ਼ ਕੀਤੀ ਗਈ।

Advertisement

Advertisement
Author Image

sukhwinder singh

View all posts

Advertisement
Advertisement
×