ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗੀ

10:27 AM Oct 09, 2024 IST

ਨਵੀਂ ਦਿੱਲੀ, 8 ਅਕਤੂਬਰ
ਇੱਥੇ ਉੱਤਰ-ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਖੇਤਰ ਸਥਿਤ ਇਕ ਰਿਹਾਇਸ਼ੀ ਇਮਾਰਤ ਵਿੱਚ ਅੱਜ ਸਵੇਰੇ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਘਟਨਾ ਵਿੱਚ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੇ ਇਮਾਰਤ ਵਿੱਚ ਫਸੇ 10 ਜਣਿਆਂ ਨੂੰ ਬਚਾਅ ਲਿਆ ਹੈ। ਦਿੱਲੀ ਫਾਇਰ ਸਰਵਿਸ (ਡੀਐੱਫਐੱਸ) ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਾਸਤਰੀ ਪਾਰਕ ਦੀ ਲੇਨ ਨੰਬਰ ਤਿੰਨ ਸਥਿਤ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਬਾਰੇ ਸੂਚਨਾ ਸਵੇਰੇ 9.30 ਵਜੇ ਮਿਲੀ ਸੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਨੂੰ ਘਟਨਾ ਵਾਲੀ ਥਾਂ ’ਤੇ ਭੇਜਿਆ ਗਿਆ। ਫਾਇਰ ਅਫਸਰ ਯਸ਼ਵੰਤ ਸਿੰਘ ਨੇ ਦੱਸਿਆ ਕਿ ਇਮਾਰਤ ਵਿੱਚ ਹੇਠਲੀ ਮੰਜ਼ਿਲ ’ਤੇ ਪਾਰਕਿੰਗ ’ਚ ਅੱਗ ਲੱਗ ਗਈ ਸੀ ਅਤੇ ਪਹਿਲੀ ਮੰਜ਼ਿਲ ’ਤੇ ਕੁਝ ਲੋਕ ਫਸੇ ਹੋਏ ਸਨ। ਉਨ੍ਹਾਂ ਦੱਸਿਆ ਕਿ ਫਾਇਰ ਅਮਲੇ ਨੇ ਸਾਰਿਆਂ ਨੂੰ ਪੌੜੀਆਂ ਅਤੇ ਕ੍ਰੇਨ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢਿਆ। ਅੱਗ ਲੱਗਣ ਕਾਰਨ ਕੁਝ ਦੋਪਹੀਆ ਵਾਹਨ ਨੁਕਸਾਨੇ ਗਏ ਹਨ। ਉਨ੍ਹਾਂ ਦੱਸਿਆ ਕਿ ਫਾਇਰ ਵਿਭਾਗ ਦੇ ਅਮਲੇ ਨੇ ਕਾਫ਼ੀ ਮੁਸ਼ਕੱਤ ਨਾਲ ਅੱਗ ’ਤੇ ਕਾਬੂ ਪਾਇਆ।
ਉਨ੍ਹਾਂ ਦੱਸਿਆ ਕਿ ਅੱਗ ਦੇ ਕਾਰਨਾਂ ਬਾਰੇ ਪਤਾ ਲਾਇਆ ਜਾ ਰਿਹਾ ਹੈ। ਇਥੋਂ ਦੇ ਵਸਨੀਕ ਇੱਕ ਡਾਕਟਰ ਤਹਜੀਬ ਅਹਿਮਦ ਨੇ ਦੱਸਿਆ ਕਿ ਇਮਾਰਤ ਵਿੱਚ ਘੱਟੋ-ਘੱਟ ਨੌਂ ਪਰਿਵਾਰ ਠਹਿਰੇ ਹੋਏ ਸਨ। ਅਹਿਮਦ ਨੇ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਸਾਰੇ ਲੋਕ ਸੁਰੱਖਿਅਤ ਹਨ। ਪੁਲੀਸ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸਭ ਤੋਂ ਹੇਠਲੀ ਮੰਜ਼ਿਲ ’ਤੇ ਬਿਜਲੀ ਦੇ ਮੀਟਰ ’ਚ ਸ਼ਾਰਟ ਸਰਕਟ ਹੋਣ ਦਾ ਖਦਸ਼ਾ ਹੈ। -ਪੀਟੀਆਈ

Advertisement

Advertisement