ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਡਾਰਾ ਰੋਡ ’ਤੇ ਰੈਸਤਰਾਂ ਵਿੱਚ ਅੱਗ ਲੱਗੀ

08:30 AM Jul 18, 2024 IST
ਰੈਸਤਰਾਂ ਵਿੱਚ ਲੱਗੀ ਅੱਗ ਬੁਝਾਉਣ ਮਗਰੋਂ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਪ੍ਰਬੰਧਕ। -ਫੋਟੋ: ਮੁਕੇਸ਼ ਅਗਰਵਾਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਜੁਲਾਈ
ਦਿੱਲੀ ਫਾਇਰ ਸਰਵਿਸਿਜ਼ (ਡੀਐੱਫਐੱਸ) ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਤੜਕੇ ਇੱਥੇ ਇੰਡੀਆ ਗੇਟ ਨੇੜੇ ਪੰਡਾਰਾ ਰੋਡ ’ਤੇ ਵੇਜ ਗੁਲਾਟੀ ਰੈਸਟੋਰੈਂਟ ਵਿੱਚ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ’ਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਇਹ ਰੈਸਟੋਰੈਂਟ ਮਸ਼ਹੂਰ ਗੁਲਾਟੀ ਰੈਸਟੋਰੈਂਟ ਤੋਂ ਕੁਝ ਹੀ ਦੁਕਾਨਾਂ ਦੀ ਦੂਰੀ ’ਤੇ ਹੈ। ਡੀਐੱਫਐੱਸ ਅਧਿਕਾਰੀ ਨੇ ਦੱਸਿਆ ਕਿ ਵੇਜ ਗੁਲਾਟੀ ਰੈਸਟੋਰੈਂਟ ਦੇ ਬੈਠਣ ਵਾਲੇ ਖੇਤਰ ਵਿੱਚ ਸਵੇਰੇ 2.48 ਵਜੇ ਅੱਗ ਲੱਗੀ ਅਤੇ ਜਲਦੀ ਹੀ ਪਹਿਲੀ ਮੰਜ਼ਿਲ ਤੱਕ ਫੈਲ ਗਈ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਇਕ ਘੰਟੇ ਵਿੱਚ ਅੱਗ ’ਤੇ ਕਾਬੂ ਪਾ ਲਿਆ। ਅਧਿਕਾਰੀ ਨੇ ਦੱਸਿਆ ਕਿ ਅੱਗ ਵਿੱਚ ਕੁਝ ਫਰਨੀਚਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਪੁਲੀਸ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਸ਼ਾਰਟ-ਸਰਕਟ ਕਾਰਨ ਅੱਗ ਲੱਗੀ ਹੈ ਅਤੇ ਜਾਂਚ ਚੱਲ ਰਹੀ ਹੈ। ਚਾਰ ਫਾਇਰ ਟੈਂਡਰਾਂ ਨੂੰ ਸੇਵਾ ਵਿੱਚ ਲਾਇਆ ਗਿਆ ਅਤੇ ਇੱਕ ਘੰਟੇ ਵਿੱਚ ਅੱਗ ’ਤੇ ਕਾਬੂ ਪਾ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਅੱਗ ਵਿੱਚ ਕੁਝ ਫਰਨੀਚਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਪੁਲੀਸ ਨੇ ਦੱਸਿਆ ਕਿ ਅਜਿਹਾ ਲੱਗਦਾ ਹੈ ਕਿ ਸ਼ਾਰਟ-ਸਰਕਟ ਕਾਰਨ ਅੱਗ ਲੱਗੀ ਹੈ। ਨੇੜੇ ਦੀਆਂ ਦੁਕਾਨਾਂ ਵਿੱਚ ਪਏ ਸਾਮਾਨ ਨੂੰ ਵੀ ਨੁਕਸਾਨ ਪਹੁੰਚਿਆ। ਦੁਕਾਨਾਂ ਖੁੱਲ੍ਹੀ ਥਾਂ ’ਤੇ ਹੋਣ ਕਰਕੇ ਦਿੱਲੀ ਫਾਇਰ ਸਰਵਿਸ ਛੇਤੀ ਨਾਲ ਅੱਗ ਵਾਲੀ ਥਾਂ ਉਪਰ ਪੁਹੰਚਣ ਵਿੱਚ ਸਫ਼ਲ ਰਹੀ। ਅੱਗ ਦੀਆਂ ਲਪਟਾਂ ਕਾਫ਼ੀ ਦੂਰ ਤੱਕ ਦੇਖੀਆਂ ਜਾ ਸਕਦੀਆਂ ਸਨ। ਘਟਨਾ ਵੇਲੇ ਪੁਲੀਸ ਮੁਲਾਜ਼ਮ ਵੀ ਮੌਕੇ ’ਤੇ ਪਹੁੰਚ ਗਏ ਸਨ। ਪੁਲੀਸ ਵੱਲੋਂ ਅੱਗ ਸਬੰਧੀ ਜਾਂਚ ਚਲ ਰਹੀ ਹੈ। ਜਾਂਚ ਮਗਰੋਂ ਹੀ ਅੱਗ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ।

Advertisement

Advertisement
Advertisement