ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੁੱਤੀਆਂ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗੀ, ਸਾਮਾਨ ਸੜ ਕੇ ਸੁਆਹ

09:16 AM Nov 18, 2024 IST

ਨਵੀਂ ਦਿੱਲੀ: ਇੱਥੇ ਉੱਤਰ ਪੱਛਮ ਦਿੱਲੀ ਦੇ ਘੇਵਰਾ ਖੇਤਰ ਵਿੱਚ ਜੁੱਤੀਆਂ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗ ਗਈ। ਫਾਇਰ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਫੈਕਟਰੀ ਮਾਲਕ ਦਾ ਕਾਫ਼ੀ ਵਿੱਤੀ ਨੁਕਸਾਨ ਹੋ ਗਿਆ। ਉਨ੍ਹਾਂ ਦੱਸਿਆ ਕਿ ਸ਼ਨਿਚਰਵਾਰ ਰਾਤ ਕਰੀਬ ਢਾਈ ਵਜੇ ਘੇਵਰਾ ਸਥਿਤ ਜੁੱਤੀਆਂ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗ ਗਈ। ਇਸ ਦੌਰਾਨ ਸੂਚਨਾ ਮਿਲਣ ਮਗਰੋਂ ਫਾਇਰ ਵਿਭਾਗ ਦੀਆਂ 30 ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ ਅਤੇ ਅੱਗ ’ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਅਜੇ ਵੀ ਅੱਗ ਸੁਲਘਣ ਤੋਂ ਬਚਾਅ ਲਈ ਫਾਇਰ ਵਿਭਾਗ ਦੀਆਂ ਗੱਡੀਆਂ ਮੌਕੇ ’ਤੇ ਖੜ੍ਹੀਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਅੱਗ ਕਾਰਨ ਫੈਕਟਰੀ ਮਾਲਕ ਦਾ ਕਾਫੀ ਆਰਥਿਕ ਨੁਕਸਾਨ ਹੋ ਗਿਆ ਹੈ। -ਪੀਟੀਆਈ

Advertisement

ਮੈਟਰੋ ਸਟੇਸ਼ਨ ਦੇ ਬਾਹਰ ਫੂਡ ਵੈਨ ਨੂੰ ਅੱਗੀ ਲੱਗੀ

ਨਵੀਂ ਦਿੱਲੀ: ਇੱਥੋਂ ਦੇ ਵਿਸ਼ਵ ਵਿਦਿਆਲਿਆ ਮੈਟਰੋ ਸਟੇਸ਼ਲ ਦੇ ਬਾਹਰ ਖਾਣਾ ਮੁਹੱਈਆ ਕਰਵਾਉਣ ਵਾਲੀ ਵੈਨ ਨੁੰ ਅੱਜ ਸਵੇਰੇ ਅੱਗ ਲੱਗ ਗਈ। ਪੁਲੀਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਵਿਭਾਗ ਦੇ ਅਮਲੇ ਦੇ ਉੱਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 10.55 ’ਤੇ ਸੂਚਨਾ ਮਿਲੀ ਕਿ ਵਿਸ਼ਵ ਵਿਦਿਆਲਿਆ ਮੈਟਰੋ ਸਟੇਸ਼ਨ ਦੇ ਬਾਹਰ ਖਾਣਾ ਮੁਹੱਈਆ ਕਰਵਾਉਣ ਵਾਲੀ ਵੈਨ ਨੂੰ ਅੱਗ ਲੱਗ ਗਈ ਹੈ। ਉਨ੍ਹਾਂ ਦੱਸਿਆ ਕਿ ਅੱਗ ਬੁਝਾਊ ਦਸਤੇ ਦੀਆਂ ਦੋ ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ ਅਤੇ ਦੁਪਹਿਰ 12 ਵਜੇ ਤੱਕ ਅੱਗ ’ਤੇ ਕਾਬੂ ਪਾ ਲਿਆ ਗਿਆ। ਮੌਰਿਸ ਨਗਰ ਪੁਲੀਸ ਥਾਣੇ ਵਿੱਚ ਸਵੇਰੇ 11.02 ਵਜੇ ਇਸ ਸਬੰਧੀ ਸੂਚਨਾ ਮਿਲੀ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਜਿਹਾ ਜਾਪਦਾ ਹੈ ਕਿ ਖਾਣਾ ਬਣਾਉਣ ਵੇਲੇ ਬਿਜਲੀ ਦੇ ਉਪਕਰਨਾਂ ਵਿੱਚ ਅੱਗ ਲੱਗ ਗਈ। ਇਸ ਕਾਰਨ ਇਹ ਅੱਗ ਭੜਕ ਗਈ। ਸ਼ੁਕਰ ਹੈ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ। -ਪੀਟੀਆਈ

Advertisement
Advertisement