ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੁੱਤੀਆਂ ਦੀ ਫੈਕਟਰੀ ’ਚ ਅੱਗ ਲੱਗੀ

09:15 AM Nov 27, 2023 IST
ਫੈਕਟਰੀ ’ਚੋਂ ਨਿਕਲ ਰਹੀਆਂ ਅੱਗ ਦੀਆਂ ਲਪਟਾਂ। -ਫੋਟੋ: ਏਐੱਨਆਈ

ਨਵੀਂ ਦਿੱਲੀ, 26 ਨਵੰਬਰ
ਉੱਤਰ-ਪੱਛਮੀ ਦਿੱਲੀ ਦੇ ਮੰਗੋਲਪੁਰੀ ਵਿੱਚ ਟਰੱਕ ਮਾਰਕੀਟ ਨੇੜੇ ਸਥਿਤ ਜੁੱਤੀਆਂ ਦੀ ਫੈਕਟਰੀ ’ਚ ਬੀਤੀ ਰਾਤ ਅੱਗ ਲੱਗ ਗਈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀ ਨੇ ਕਿਹਾ, “ਸਾਨੂੰ ਕਰੀਬ 12.30 ਵਜੇ ਮੰਗੋਲਪੁਰੀ ਖੇਤਰ ਵਿੱਚ ਟਰੱਕ ਮਾਰਕੀਟ ਦੇ ਕੋਲ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ।’’ ਉਨ੍ਹਾਂ ਦੱਸਿਆ ਕਿ ਕਾਫੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾ ਲਿਆ ਗਿਆ। ਅਧਿਕਾਰੀ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਜਾਪਦਾ ਹੈ ਕਿ ਅੱਗ ਕਿਸੇ ਜਲਣਸ਼ੀਲ ਰਸਾਇਣ ਕਾਰਨ ਲੱਗੀ ਹੈ। -ਪੀਟੀਆਈ

Advertisement

Advertisement
Advertisement