For the best experience, open
https://m.punjabitribuneonline.com
on your mobile browser.
Advertisement

ਖੇਡਾਂ ਦਾ ਸਾਮਾਨ ਬਣਾਉਣ ਵਾਲੀ ਫੈਕਟਰੀ ’ਚ ਅੱਗ ਲੱਗੀ

06:37 AM Apr 16, 2024 IST
ਖੇਡਾਂ ਦਾ ਸਾਮਾਨ ਬਣਾਉਣ ਵਾਲੀ ਫੈਕਟਰੀ ’ਚ ਅੱਗ ਲੱਗੀ
ਫੈਕਟਰੀ ਵਿੱਚ ਲੱਗੀ ਅੱਗ ਨੂੰ ਬੁਝਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਮੁਲਾਜ਼ਮ।
Advertisement

ਪੱਤਰ ਪ੍ਰੇਰਕ
ਜਲੰਧਰ, 15 ਅਪਰੈਲ
ਲੈਦਰ ਕੰਪਲੈਕਸ ਨੇੜੇ ਸਥਿਤ ਯੂਐਮਏ ਫੈਕਟਰੀ ’ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀਆਂ 50 ਤੋਂ ਵੱਧ ਗੱਡੀਆਂ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਅੱਗ ਲੱਗਣ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਸੀ। ਘਟਨਾ ਦੇ ਸਮੇਂ ਫੈਕਟਰੀ ਦੇ ਅੰਦਰ ਦਰਜਨਾਂ ਕਰਮਚਾਰੀ ਮੌਜੂਦ ਸਨ ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਬਾਹਰ ਕੱਢਿਆ ਗਿਆ। ਫਾਇਰ ਬ੍ਰਿਗੇਡ ਦੇ ਦਰਜਨਾਂ ਕਰਮਚਾਰੀ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਜਾਣਕਾਰੀ ਅਨੁਸਾਰ ਫੈਕਟਰੀ ਦੇ ਉਪਰਲੇ ਹਿੱਸੇ ਵਿੱਚ ਵੈਲਡਿੰਗ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਇਸ ਦੀ ਚੰਗਿਆੜੀ ਕਾਰਨ ਅੱਗ ਲੱਗਣ ਦਾ ਖਦਸ਼ਾ ਹੈ। ਫ਼ਿਲਹਾਲ ਫਾਇਰ ਬ੍ਰਿਗੇਡ ਨੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲੀਸ ਮੌਕੇ ’ਤੇ ਪਹੁੰਚ ਗਈ। ਇਸ ਘਟਨਾ ਵਿੱਚ ਫੈਕਟਰੀ ਮਾਲਕ ਦਾ ਭਾਰੀ ਨੁਕਸਾਨ ਹੋਇਆ ਹੈ। ਜਿਸ ਫੈਕਟਰੀ ’ਚ ਅੱਗ ਲੱਗੀ, ਉੱਥੇ ਖੇਡਾਂ ਦਾ ਸਾਮਾਨ ਬਣਾਇਆ ਜਾਂਦਾ ਹੈ। ਫੈਕਟਰੀ ਵਿੱਚ ਭਾਰੀ ਮਾਤਰਾ ਵਿੱਚ ਰਬੜ ਅਤੇ ਜਲਣਸ਼ੀਲ ਸਮੱਗਰੀ ਪਈ ਸੀ। ਇਸ ਸਮੱਗਰੀ ਨੂੰ ਲੱਗੀ ਅੱਗ ਕਾਰਨ ਫਾਇਰ ਬ੍ਰਿਗੇਡ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਫਾਇਰ ਵਿਭਾਗ ਦੀਆਂ ਟੀਮਾਂ 3 ਘੰਟਿਆਂ ਤੋਂ ਲਗਾਤਾਰ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਵਿੱਚ ਲੱਗੀਆਂ ਰਹੀਆਂ। ਫਾਇਰ ਵਿਭਾਗ ਵੱਲੋਂ ਅੱਗ ’ਤੇ ਕਾਬੂ ਪਾਉਣ ਲਈ 50 ਤੋਂ ਵੱਧ ਪਾਣੀ ਦੀਆਂ ਗੱਡੀਆਂ ਦੀ ਵਰਤੋਂ ਕੀਤੀ ਗਈ। ਪਾਣੀ ਦੇ ਨਾਲ-ਨਾਲ ਅੱਗ ਬੁਝਾਉਣ ਵਾਲੇ ਫੋਮ ਦੀ ਵੀ ਵਰਤੋਂ ਕੀਤੀ ਗਈ। ਖ਼ਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਦੀ ਟੀਮ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

Advertisement

ਟਰੈਵਲ ਏਜੰਟ ਦੇ ਦਫ਼ਤਰ ’ਚ ਅੱਗ ਲੱਗੀ

ਜਲੰਧਰ (ਪੱਤਰ ਪ੍ੇਰਕ): ਇੱਥੇ ਸਥਿਤ ਟਰੈਵਲ ਏਜੰਟ ਵਿਨੈ ਹਰੀ ਦੇ ਦਫਤਰ ’ਚ ਐਤਵਾਰ ਦੇਰ ਰਾਤ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਲੋਕਾਂ ਦੇ ਪਾਸਪੋਰਟ ਅਤੇ ਹੋਰ ਦਸਤਾਵੇਜ਼ ਸੜ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਸ੍ਰੀ ਹਰੀ ਖ਼ੁਦ ਮੌਕੇ ’ਤੇ ਪਹੁੰਚ ਗਏ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 30 ਤੋਂ ਵੱਧ ਗੱਡੀਆਂ ਪਹੁੰਚੀਆਂ। ਕਈ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਸੋਮਵਾਰ ਸਵੇਰੇ ਪੌਣੇ ਚਾਰ ਵਜੇ ਅੱਗ ’ਤੇ ਕਾਬੂ ਪਾਇਆ ਗਿਆ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅੱਗ ਇੰਨੀ ਭਿਆਨਕ ਸੀ ਕਿ ਇਕ-ਇਕ ਕਰ ਕੇ ਸਾਰੀਆਂ ਮੰਜ਼ਿਲਾਂ ਪ੍ਰਭਾਵਿਤ ਹੋ ਗਈਆਂ। ਸ੍ਰੀ ਹਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਾਰੀ ਘਟਨਾ ਦੀ ਸੂਚਨਾ ਐਤਵਾਰ ਰਾਤ 11.30 ਵਜੇ ਮਿਲੀ ਸੀ। ਇਸ ਘਟਨਾ ਵਿੱਚ ਉਨ੍ਹਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਅੱਗ ਲੱਗਣ ਸਮੇਂ ਦਫ਼ਤਰ ਵਿੱਚ ਸਿਰਫ਼ ਇੱਕ ਵਿਅਕਤੀ ਮੌਜੂਦ ਸੀ। ਲੀਡਿੰਗ ਫਾਇਰਮੈਨ ਰਜਿੰਦਰ ਸਹੋਤਾ ਨੇ ਦੱਸਿਆ ਕਿ ਅੱਗ ਵਧਣ ਕਾਰਨ 30 ਤੋਂ ਵੱਧ ਪਾਣੀ ਵਾਲੀਆਂ ਗੱਡੀਆਂ ਦੀ ਵਰਤੋਂ ਕੀਤੀ ਗਈ।

Advertisement
Author Image

Advertisement
Advertisement
×