ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਅਰ ਇੰਡੀਆ ਦੇ ਜਹਾਜ਼ ਦੇ ਏਸੀ ਯੂਨਿਟ ’ਚ ਅੱਗ ਲੱਗੀ

10:43 PM May 17, 2024 IST

ਨਵੀਂ ਦਿੱਲੀ, 17 ਮਈ
ਬੰਗਲੂਰੂ ਜਾ ਰਿਹਾ ਏਅਰ ਇੰਡੀਆ ਦਾ ਜਹਾਜ਼ ਏਅਰ ਕੰਡੀਸ਼ਨਿੰਗ ਯੂਨਿਟ ’ਚ ਅੱਗ ਲੱਗਣ ਦੇ ਖ਼ਦਸ਼ੇ ਮਗਰੋਂ ਦਿੱਲੀ ਪਰਤ ਆਇਆ ਜਿਸ ਨੂੰ ਕੌਮੀ ਰਾਜਧਾਨੀ ਵਿੱਚ ਸੁਰੱਖਿਅਤ ਉਤਾਰਿਆ ਗਿਆ ਹੈ। ਸੂਤਰਾਂ ਮੁਤਾਬਕ ਜਹਾਜ਼ ਏਆਈ807 ਨੂੰ ਇੱਥੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਤਾਰਿਆ ਗਿਆ ਹੈ। ਇਸ ਵਿੱਚ 175 ਯਾਤਰੀ ਸਵਾਰ ਸਨ। ਸੂਤਰਾਂ ਨੇ ਦੱਸਿਆ ਕਿ ਜਹਾਜ਼ ਦੇ ਏਅਰ ਕੰਡੀਸ਼ਨਿੰਗ ਯੂਨਿਟ ਵਿੱਚ ਅੱਗ ਲੱਗਣ ਦੇ ਖਦਸ਼ੇ ਮਗਰੋਂ ਐਮਰਜੈਂਸੀ ਐਲਾਨੀ ਗਈ। ਇਸ ਨੂੰ ਇਹਤਿਆਤ ਵਜੋਂ ਸ਼ਾਮ ਲਗਪਗ 6.40 ਵਜੇ ਹਵਾਈ ਅੱਡੇ ’ਤੇ ਉਤਾਰਿਆ ਗਿਆ। ਇੱਕ ਏਅਰਲਾਈਨ ਅਧਿਕਾਰੀ ਨੇ ਦੱਸਿਆ ਕਿ ਯਾਤਰੀਆਂ ਨੂੰ ਬੰਗਲੂਰੂ ਭੇਜਣ ਲਈ ਬਦਲਵੇਂ ਪ੍ਰਬੰਧ ਕੀਤੇ ਜਾ ਰਹੇ ਹਨ। -ਪੀਟੀਆਈ

Advertisement

Advertisement
Advertisement