ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੇਕਰੀ ’ਚ ਅੱਗ ਲੱਗੀ; ਲੱਖਾਂ ਰੁਪਏ ਦਾ ਸਮਾਨ ਸੜਿਆ

08:58 AM Oct 18, 2024 IST

ਹਰਜੀਤ ਸਿੰਘ
ਡੇਰਾਬਸੀ, 17 ਅਕਤੂਬਰ
ਭਾਂਖਰਪੁਰ-ਤ੍ਰਿਵੇਦੀ ਕੈਂਪ ਸੜਕ ਤੇ ਸਥਿਤ ਸੈਣੀ ਬੇਕਰੀ ’ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ ’ਤੇ ਪਹੁੰਚੀਆਂ ਪਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਸਾਰਾ ਸਮਾਨ ਅੱਗ ਨਾਲ ਸੜ ਚੁੱਕਾ ਸੀ। ਦੁਕਾਨ ਮਾਲਕ ਗੁਰਮੀਤ ਸੈਣੀ ਨੇ ਦੱਸਿਆ ਕਿ ਅੱਗ ਲੱਗਣ ਬਾਰੇ ਦੇਰ ਰਾਤ ਪਤਾ ਚੱਲਿਆ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੁਕਾਨ ਵਿੱਚ ਕੀਮਤੀ ਫਰਿੱਜ ਅਤੇ ਬੇਕਰੀ ਦਾ ਸਾਰਾ ਸਮਾਨ ਸੜ ਗਿਆ ਹੈ। ਅੱਗ ਲੱਗਣ ਕਾਰਨ ਕਰੀਬ 6 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement