ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੰਬਲਾਂ ਦੇ ਸ਼ੋਅਰੂਮ ਵਿੱਚ ਅੱਗ ਲੱਗੀ

07:56 AM Jun 13, 2024 IST
ਸ਼ੋਅਰੂਮ ’ਚ ਲੱਗੀ ਅੱਗ ਦੌਰਾਨ ਕੰਧ ਟੱਪ ਕੇ ਬਾਹਰ ਨਿਕਲਦੇ ਹੋਏ ਕਾਮੇ।

ਹਤਿੰਦਰ ਮਹਿਤਾ
ਜਲੰਧਰ, 12 ਜੂਨ
ਇਥੋਂ ਦੇ ਸ੍ਰੀ ਵਾਲਮੀਕਿ ਚੌਕ (ਜਯੋਤੀ ਚੌਕ) ਤੋਂ ਡਾ. ਬੀਆਰ ਅੰਬੇਡਕਰ ਚੌਕ (ਨਕੋਦਰ ਚੌਕ) ਨੂੰ ਜਾਂਦੀ ਸੜਕ ’ਤੇ ਸਥਿਤ ਕੰਬਲਾਂ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਕਿਉਂਕਿ ਜਿਸ ਇਲਾਕੇ ’ਚ ਅੱਗ ਲੱਗੀ ਉਹ ਬਾਜ਼ਾਰ ਅਤੇ ਸੰਘਣੀ ਆਬਾਦੀ ਵਾਲਾ ਇਲਾਕਾ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ। ਜਲੰਧਰ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਕਰੀਬ ਪੰਜ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਜਿਸ ਜਗ੍ਹਾ ’ਤੇ ਅੱਗ ਲੱਗੀ ਸੀ, ਉਸ ਦੇ ਹੇਠਾਂ ਸੈਂਟਰਲ ਬੈਂਕ ਆਫ ਇੰਡੀਆ ਦੀ ਬ੍ਰਾਂਚ ਹੈ। ਇਸ ਘਟਨਾ ’ਚ ਸ਼ੋਅਰੂਮ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਮਾਲਕ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਸ਼ਹਿਰ ਦੀ ਮਸ਼ਹੂਰ ਲਵਲੀ ਸਵੀਟਸ ਸ਼ਾਪ ਦੇ ਸਾਹਮਣੇ ਸਥਿਤ ਅਮਰ ਸੰਨਜ਼ ਨਾਮਕ ਕੰਬਲ ਦੇ ਥੋਕ ਵਪਾਰੀ ਦੇ ਸ਼ੋਅਰੂਮ ਦੇ ਮਾਲਕ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚ ਗਏ ਸਨ। ਇੱਕ ਰਾਹਗੀਰ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਅੱਠ ਵਜੇ ਦੇ ਕਰੀਬ ਵਾਪਰੀ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਦੁਕਾਨ ਦੇ ਉਪਰੋਂ ਧੂੰਆਂ ਨਿਕਲਣ ਲੱਗਾ। ਧੂੰਆਂ ਦੂਰੋਂ ਹੀ ਦਿਖਾਈ ਦੇ ਰਿਹਾ ਸੀ, ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲੀਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਮੌਕੇ ’ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕੰਮ ਸ਼ੁਰੂ ਕਰ ਦਿੱਤਾ। ਫਿਲਹਾਲ ਘਟਨਾ ਵਾਲੀ ਥਾਂ ’ਤੇ ਬਚਾਅ ਕਾਰਜ ਜਾਰੀ ਹੈ।

Advertisement

Advertisement
Advertisement