ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਮਾਰਤ ’ਚ ਅੱਗ ਲੱਗੀ; ਲੱਖਾਂ ਦਾ ਨੁਕਸਾਨ

08:46 AM Jun 14, 2024 IST
ਚਾਂਦਨੀ ਚੌਕ ਦੇ ਇਲਾਕੇ ਵਿੱਚ ਲੱਗੀ ਅੱਗ। -ਫੋਟੋ :ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਜੂਨ
ਪੁਰਾਣੀ ਦਿੱਲੀ ਵਿੱਚ ਅੱਜ ਬਾਅਦ ਦੁਪਹਿਰ ਇਮਾਰਤ ਨੂੰ ਅੱਗ ਲੱਗ ਗਈ ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਮਾਰਵਾੜੀ ਕੱਟੜਾ ਦੇ ਇੱਕ ਮਕਾਨ ਵਿੱਚ ਲੱਗੀ ਜੋ ਮਾਰਕੀਟ ਤੱਕ ਚਲੇ ਗਈ। ਭੀੜਾ ਇਲਾਕਾ ਹੋਣ ਕਾਰਨ ਅੱਗ ਬੁਝਾਊ ਦਸਤਿਆਂ ਨੂੰ ਘਟਨਾ ਸਥਾਨ ’ਤੇ ਪੁੱਜਣ ’ਚ ਕਾਫ਼ੀ ਪ੍ਰੇਸ਼ਾਨੀ ਝੱਲਣੀ ਪਈ। ਇਹ ਖੇਤਰ ਚੀਰਾਖਾਨਾ ਦੇ ਪਿਛਲੇ ਪਾਸੇ ਸਥਿਤ ਹੈ। ਦਿੱਲੀ ਫਾਇਰ ਸਰਵਿਸ ਨੂੰ ਜਦੋਂ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਅੱਗ ਬੁਝਾਊ ਦਸਤਿਆਂ ਨੂੰ ਤੁਰੰਤ ਮੌਕੇ ਉੱਪਰ ਭੇਜਿਆ ਗਿਆ। ਦਿੱਲੀ ਫਾਇਰ ਸਰਵਿਸ ਵੱਲੋਂ ਅੱਗ ਦੇ ਲੱਗਣ ਣੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਦਿੱਲੀ ਫਾਇਰ ਸਰਵਿਸ ਦੇ ਮੁਖੀ ਅਨਲ ਗਰਗ ਨੇ ਕਿਹਾ ਕਿ ਚਾਂਦਨੀ ਚੌਕ ਦੇ ਇਸ ਇਲਾਕੇ ਵਿੱਚ ਅੱਗ ਲੱਗਣ ਦੀ ਖਬਰ 5 ਵਜੇ ਦੇ ਕਰੀਬ ਮਿਲੀ। 14 ਅੱਗ ਬੁਝਾਊ ਇੰਜਣਾਂ ਨੂੰ ਮੌਕੇ ’ਤੇ ਅੱਗ ਬੁਝਾਉਣ ਲਈ ਭੇਜਿਆ ਗਿਆ।

Advertisement

Advertisement