ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਮਦਨ ਕਰ ਵਿਭਾਗ ਦੀ ਇਮਾਰਤ ’ਚ ਅੱਗ ਲੱਗੀ; ਇੱਕ ਹਲਾਕ

08:07 AM May 15, 2024 IST
ਅੱਗ ਬੁਝਾਉਣ ਲਈ ਜੁੱਟੇ ਫਾਇਰ ਬ੍ਰਿਗੇਡ ਵਿਭਾਗ ਦੇ ਕਰਮਚਾਰੀ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਮਈ
ਦਿੱਲੀ ਦੇ ਆਈਟੀਓ ਇਲਾਕੇ ਵਿੱਚ ਸਥਿਤ ਆਮਦਨ ਕਰ ਵਿਭਾਗ ਦੀ ਇਮਾਰਤ ਵਿੱਚ ਅੱਜ ਅੱਗ ਲੱਗਣ ਕਾਰਨ ਇੱਕ ਅਧਿਕਾਰੀ ਦੀ ਮੌਤ ਹੋ ਗਈ। ਪੁਲੀਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਫਾਇਰ ਸਰਵਿਸ (ਡੀਐੱਸਐੱਫ) ਅਨੁਸਾਰ ਦੋ ਮਹਿਲਾਵਾਂ ਸਣੇ ਸੱਤ ਜਣਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।
ਹਾਦਸੇ ਦੌਰਾਨ ਇੱਕ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਸ ਨੂੰ ਨੇੜਲੇ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ ਹੈ। ਮੱਧ ਦਿੱਲੀ ਵਿੱਚ ਆਮਦਨ ਕਰ ਵਿਭਾਗ ਦੀ ਜਿਸ ਇਮਾਰਤ ਵਿੱਚ ਅੱਗ ਲੱਗੀ, ਉਹ ਪੁਰਾਣੇ ਪੁਲੀਸ ਦਫ਼ਤਰ ਦੇ ਬਿਲਕੁਲ ਸਾਹਮਣੇ ਸਥਿਤ ਹੈ। ਇਸ ਦਫ਼ਤਰ ਵਿੱਚ ਅਜੇ ਵੀ ਸੁਰੱਖਿਆ ਬਲਾਂ ਦੀਆਂ ਕੁੱਝ ਇਕਾਈਆਂ ਹਨ। ਦਿੱਲੀ ਫਾਇਰ ਬ੍ਰਿਗੇਡ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਕਰੀਬ 3:07 ਵਜੇ ਆਮਦਨ ਕਰ ਵਿਭਾਗ ਦੀ ਇਮਾਰਤ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਕੁੱਲ 21 ਅੱਗ ਬੁਝਾਊ ਗੱਡੀਆਂ ਮੌਕੇ ’ਤੇ ਭੇਜੀਆਂ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੀ ਜਾਂਚ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਮਾਮਲੇ ਦੀ ਜਾਣਕਾਰੀ ਸਥਾਨਕ ਪੁਲੀਸ ਨੂੰ ਦੇ ਦਿੱਤੀ ਗਈ ਹੈ।
ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਕਈ ਵੀਡੀਓ ਵਿੱਚ ਇਮਾਰਤ ਦੇ ਮਾਲਕ ਅੱਗ ਤੋਂ ਬਚਣ ਲਈ ਖਿੜਕੀ ਦਾ ਸਹਾਰਾ ਲੈਂਦੇ ਦਿਖਾਈ ਦੇ ਰਹੀ ਹਨ। ਇਮਾਰਤ ਵਿੱਚ ਅੱਗ ਲੱਗਣ ਮਗਰੋਂ ਦੋ ਔਰਤਾਂ ਸਣੇ ਸੱਤ ਜਣਿਆਂ ਨੂੰ ਬਚਾ ਲਿਆ ਗਿਆ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਇਮਾਰਤ ਵਿੱਚ ਕੰਮ ਕਰ ਰਹੇ ਕਈ ਲੋਕਾਂ ਨੂੰ ਪੌੜੀਆਂ ਦੀ ਵਰਤੋਂ ਕਰਕੇ ਖਿੜਕੀਆਂ ਰਾਹੀਂ ਬਾਹਰ ਕੱਢਿਆ ਗਿਆ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਡਾਇਰੈਕਟਰ ਅਤੁਲ ਗਰਗ ਨੇ ਕਿਹਾ ਕਿ ਪੁਰਾਣੀ ਦਿੱਲੀ ਪੁਲਿਸ ਹੈੱਡਕੁਆਰਟਰ ਦੇ ਸਾਹਮਣੇ ਆਈਟੀਓ ਸੀਆਰ ਇਮਾਰਤ ਵਿੱਚ ਅੱਗ ਲੱਗਣ ਬਾਰੇ ਇੱਕ ਕਾਲ ਦੁਪਹਿਰ 2.25 ਵਜੇ ਆਈ ਸੀ। ਕੁੱਲ 21 ਫਾਇਰ ਟੈਂਡਰ ਮੌਕੇ ’ਤੇ ਪਹੁੰਚ ਗਏ ਅਤੇ ਸ਼ਾਮ 4 ਵਜੇ ਘਟਨਾ ਸਥਾਨ ਤੋਂ ਇੱਕ ਸੁਨੇਹਾ ਮਿਲਿਆ ਕਿ ਪੰਜ ਪੁਰਸ਼ਾਂ ਅਤੇ ਦੋ ਮਹਿਲਾਵਾਂ ਸਣੇ ਸੱਤ ਵਿਅਕਤੀਆਂ ਨੂੰ ਦਿੱਲੀ ਫਾਇਰ ਸਰਵਿਸ ਦੇ ਕਰਮਚਾਰੀਆਂ ਨੇ ਤੀਜੀ ਮੰਜ਼ਿਲ ਤੋਂ ਸੁਰੱਖਿਅਤ ਬਚਾ ਲਿਆ।

Advertisement

ਰਿਹਾਇਸ਼ੀ ਇਮਾਰਤ ’ਚ ਅੱਗ ਲੱਗੀ

ਨਵੀਂ ਦਿੱਲੀ: ਦੱਖਣੀ ਦਿੱਲੀ ਵਿੱਚ ਇੱਕ ਰਿਹਾਇਸ਼ੀ ਇਮਾਰਤ ’ਚ ਗੈਸ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਦਿੱਲੀ ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਸਵੇਰੇ 5:16 ਵਜੇ ਸ਼ਾਹਪੁਰ ਜਟ ਖੇਤਰ ਵਿੱਚ ਇੱਕ ਰਿਹਾਇਸ਼ੀ ਇਮਾਰਤ ’ਚ ਅੱਗ ਲੱਗਣ ਦੀ ਸੂਚਨਾ ਫੋਨ ਰਾਹੀਂ ਪ੍ਰਾਪਤ ਹੋਈ ਸੀ। ਫਾਇਰ ਬ੍ਰਿਗੇਡ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਤਿੰਨ ਅੱਗ ਬੁਝਾਊ ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਅੱਗ ਦੋ ਗੈਸ ਸਿਲੰਡਰ ਫਟਣ ਕਾਰਨ ਲੱਗੀ ਸੀ। -ਪੀਟੀਆਈ

Advertisement
Advertisement