For the best experience, open
https://m.punjabitribuneonline.com
on your mobile browser.
Advertisement

ਫੈਕਟਰੀ ਵਿੱਚ ਅੱਗ ਲੱਗੀ

09:55 AM Nov 20, 2023 IST
ਫੈਕਟਰੀ ਵਿੱਚ ਅੱਗ ਲੱਗੀ
Advertisement

ਲੁਧਿਆਣਾ

Advertisement

ਲੁਧਿਆਣਾ ਦੇ ਸਲੇਮ ਟਾਬਰੀ ਖੇਤਰ ਸਥਿਤ ਇੱਕ ਫੈਕਟਰੀ ’ਚ ਅੱਜ ਦੁਪਹਿਰ ਸਮੇਂ ਲੱਗੀ ਅੱਗ ਕਾਰਨ ਫੈਕਟਰੀ ’ਚ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਇੱਥੋਂ ਦੇ ਸਲੇਮ ਟਾਬਰੀ ਇਲਾਕੇ ਵਿੱਚ ਬਣੀ ਇੱਕ ਹੌਜ਼ਰੀ ਫੈਕਟਰੀ ਵਿੱਚ ਐਤਵਾਰ ਦੁਪਹਿਰ ਸਮੇਂ ਅੱਗ ਲੱਗ ਗਈ। ਇਸ ਅੱਗ ਨਾਲ ਫੈਕਟਰੀ ਦੇ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਸਥਾਨਕ ਲੋਕਾਂ ਦਾ ਕਹਿਣਾ ਸੀ ਕਿ ਇਸ ਥਾਂ ’ਤੇ ਪਹਿਲਾਂ ਟੌਫੀਆਂ ਆਦਿ ਬਣਾਉਣ ਦੀ ਫੈਕਟਰੀ ਸੀ ਜਿਸ ਤੋਂ ਬਾਅਦ ਇੱਥੇ ਨਾਲ-ਨਾਲ ਕਈ ਫੈਕਟਰੀਆਂ ਬਣ ਗਈਆਂ। ਇਨ੍ਹਾਂ ਵਿੱਚੋਂ ਇੱਕ ਫੈਕਟਰੀ ਵਿੱਚ ਅੱਜ ਦੁਪਹਿਰ ਸਮੇਂ ਅੱਗ ਲੱਗੀ ਜਿਸ ਤੋਂ ਬਾਅਦ ਉਹ ਅੱਗੇ ਵਧਣੀ ਸ਼ੁਰੂ ਹੋ ਗਈ। ਇਲਾਕੇ ਦੇ ਲੋਕਾਂ ਨੇ ਇਸ ਸਬੰਧੀ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਮੁਲਾਜ਼ਮਾਂ ਨੇ ਬੜੀ ਮੁਸ਼ਕਲ ਨਾਲ ਅੱਗ ’ਤੇ ਕਾਬੂ ਪਾਇਆ। ਖਬਰ ਲਿਖੇ ਜਾਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਅੱਗ ਲੱਗਣ ਦਾ ਕਾਰਨ ਕੀ ਸੀ ਅਤੇ ਇਸ ਫੈਕਟਰੀ ਹੌਜ਼ਰੀ ਦਾ ਮਾਲਕ ਕੌਣ ਹੈ। -ਖੇਤਰੀ ਪ੍ਰਤੀਨਿਧ

Advertisement
Author Image

sanam grng

View all posts

Advertisement
Advertisement
×