ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫੈਕਟਰੀ ਵਿੱਚ ਅੱਗ ਲੱਗੀ

10:15 AM Jul 14, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 13 ਜੁਲਾਈ
ਇੱਥੋਂ ਦੇ ਪਿੰਡ ਖੁੰਡੇਵਾਲਾ ਵਿੱਚ ਸਥਿਤ ਇੱਕ ਪੇਂਟ ਬਣਾਉਣ ਵਾਲੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਇਸ ਅੱਗ ਦਾ ਭਿਆਨਕ ਰੂਪ ਲਗਪੱਗ 3 ਘੰਟੇ ਤੱਕ ਜਾਰੀ ਰਿਹਾ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਖੁਸ਼ਕਿਸਮਤੀ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਾਇਰ ਬ੍ਰਿਗੇਡ ਦੀਆਂ ਅੱਧੀ ਦਰਜਨ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਸਰਪੰਚ ਹਰਦੇਵ ਸਿੰਘ ਨੇ ਦੱਸਿਆ ਕਿ ਪਿੰਡ ਲਾਗਲੀ ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਉਹ ਤੁਰੰਤ ਮੌਕੇ ’ਤੇ ਪੁੱਜੇ, ਕੈਮੀਕਲ ਦੀ ਅੱਗ ਦੀਆਂ ਲਪਟਾਂ ਬਹੁਤ ਤੇਜ਼ ਸਨ ਜਿਸ ਕਾਰਨ ਇਲਾਕੇ ਵਿੱਚ ਸਾਹ ਲੈਣਾ ਵੀ ਔਖਾ ਹੋ ਗਿਆ ਸੀ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਫੈਕਟਰੀ ਦੇ ਬਾਹਰ ਨਾ ਤਾਂ ਕੋਈ ਬੋਰਡ ਹੈ ਅਤੇ ਨਾ ਹੀ ਇਸ ਦੇ ਮਾਲਕ ਦਾ ਕੋਈ ਪਤਾ ਅਤੇ ਫੋਨ ਨੰਬਰ ਹੈ। ਉਨ੍ਹਾਂ ਕਿਹਾ ਕਿ ਇਹ ਵੱਡੀ ਆਬਾਦੀ ਵਾਲਾ ਪਿੰਡ ਹੈ ਤੇ ਇਸ ਦੇ ਲਾਗੇ ਹੋਰ ਵੀ ਕਈ ਫੈਕਟਰੀਆਂ ਹਨ ਜਿਨ੍ਹਾਂ ਦੀ ਜਾਂਚ ਹੋਣੀ ਚਾਹੀਦੀ ਹੈ। ਅਜਿਹਾ ਕੋਈ ਹੋਰ ਹਾਦਸਾ ਕਿਸੇ ਵੇਲੇ ਵੀ ਵਾਪਰ ਸਕਦਾ ਹੈ। ਮੌਕੇ ’ਤੇ ਮੌਜੂਦ ਕੁੱਝ ਲੋਕਾਂ ਨੇ ਦੋਸ਼ ਲਗਾਇਆ ਕਿ ਫੈਕਟਰੀ ਮਾਲਕ ਨੇ ਖੁਦ ਹੀ ਫੈਕਟਰੀ ਨੂੰ ਅੱਗ ਲਗਾਈ ਹੈ ਅਤੇ ਅੱਗ ਲੱਗਣ ਤੋਂ ਬਾਅਦ ਉਹ ਕੁਝ ਦੇਰ ਉਥੇ ਹੀ ਖੜ੍ਹਾ ਰਿਹਾ ਅਤੇ ਫਿਰ ਉਥੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਉਸ ਦਾ ਮੋਬਾਈਲ ਬੰਦ ਹੈ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਗੋਪਾਲ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਅੱਧੀ ਦਰਜਨ ਫਾਇਰ ਟੈਂਡਰ ਮੌਕੇ ’ਤੇ ਪਹੁੰਚ ਗਏ ਅਤੇ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।
ਦੂਜੇ ਪਾਸੇ ਥਾਣਾ ਛੱਪਰ ਦੇ ਜਾਂਚ ਅਧਿਕਾਰੀ ਰਾਮਪਾਲ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement

Advertisement