ਸ਼ਿਮਲਾ ਤੇ ਹਮੀਰਪੁਰ ਦੇ ਜੰਗਲੀ ਖੇਤਰ ਵਿੱਚ ਅੱਗ ਲੱਗੀ
10:30 PM May 28, 2024 IST
ਸ਼ਿਮਲਾ/ਹਮੀਰਪੁਰ, 28 ਮਈ
ਹਿਮਾਚਲ ਪ੍ਰਦੇਸ਼ ਵਿੱਚ ਗਰਮੀਆਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜੰਗਲਾਂ ਵਿੱਚ ਅੱਗ ਲੱਗਣ ਦੀਆਂ 991 ਘਟਨਾਵਾਂ ਵਾਪਰ ਚੁੱਕੀਆਂ ਹਨ। ਸ਼ਿਮਲਾ ਅਤੇ ਹਮੀਰਪੁਰ ਜ਼ਿਲ੍ਹੇ ਦੇ ਜੰਗਲਾਂ ਵਿੱਚ ਅੱਜ ਦੋ ਥਾਵਾਂ ’ਤੇ ਅੱਗ ਲੱਗੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਿਮਲਾ ਦੇ ਟੁੱਟੀਕੰਡੀ ਖੇਤਰ ਦੇ ਜੰਗਲ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ ਜੋ ਇੱਕ ਸਰਕਾਰੀ ਇਮਾਰਤ ਤੱਕ ਪਹੁੰਚ ਗਈ ਪਰ ਇਸ ਘਟਨਾ ਕਾਰਨ ਹਾਲੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹਮੀਰਪੁਰ ਖੇਤਰ ਵਿੱਚ ਅੱਗ ਲੱਗਣ ਕਾਰਨ ਮੁੱਖ ਪੰਪ ਹਾਊਸ ਨੁਕਸਾਨਿਆ ਗਿਆ ਜਿਸ ਕਾਰਨ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਵਿਘਨ ਪਿਆ। ਇਹ ਅੱਗ ਹੀਰਾਨਗਰ ਇਲਾਕੇ ’ਚ ਦੁਪਹਿਰ ਢਾਈ ਵਜੇ ਦੇ ਕਰੀਬ ਲੱਗੀ ਜੋ ਤੇਜ਼ੀ ਨਾਲ ਪੂਰੇ ਜੰਗਲ ’ਚ ਫੈਲ ਗਈ ਅਤੇ ਪੰਪ ਹਾਊਸ ਤੱਕ ਪਹੁੰਚ ਗਈ। ਫਾਇਰ ਵਿਭਾਗ ਦੇ ਅੰਕੜਿਆਂ ਅਨੁਸਾਰ ਇਸ ਗਰਮੀ ਦੇ ਮੌਸਮ ਵਿੱਚ ਸੂਬੇ ਵਿੱਚ ਜੰਗਲਾਂ ਵਿੱਚ ਅੱਗ ਲੱਗਣ ਦੀਆਂ 991 ਘਟਨਾਵਾਂ ਸਾਹਮਣੇ ਆਈਆਂ ਹਨ।
Advertisement
Advertisement
Advertisement