ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਿਮਲਾ ਤੇ ਹਮੀਰਪੁਰ ਦੇ ਜੰਗਲੀ ਖੇਤਰ ਵਿੱਚ ਅੱਗ ਲੱਗੀ

06:36 AM May 29, 2024 IST

ਸ਼ਿਮਲਾ/ਹਮੀਰਪੁਰ, 28 ਮਈ
ਹਿਮਾਚਲ ਪ੍ਰਦੇਸ਼ ਵਿੱਚ ਗਰਮੀਆਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜੰਗਲਾਂ ਵਿੱਚ ਅੱਗ ਲੱਗਣ ਦੀਆਂ 991 ਘਟਨਾਵਾਂ ਵਾਪਰ ਚੁੱਕੀਆਂ ਹਨ। ਸ਼ਿਮਲਾ ਅਤੇ ਹਮੀਰਪੁਰ ਜ਼ਿਲ੍ਹੇ ਦੇ ਜੰਗਲਾਂ ਵਿੱਚ ਅੱਜ ਦੋ ਥਾਵਾਂ ’ਤੇ ਅੱਗ ਲੱਗੀ। ਅਧਿਕਾਰੀਆਂ ਨੇ ਦੱਸਿਆ ਕਿ ਸ਼ਿਮਲਾ ਦੇ ਟੁੱਟੀਕੰਡੀ ਖੇਤਰ ਦੇ ਜੰਗਲ ਵਿੱਚ ਅੱਜ ਸਵੇਰੇ ਭਿਆਨਕ ਅੱਗ ਲੱਗ ਗਈ ਜੋ ਇੱਕ ਸਰਕਾਰੀ ਇਮਾਰਤ ਤੱਕ ਪਹੁੰਚ ਗਈ ਪਰ ਇਸ ਘਟਨਾ ਕਾਰਨ ਹਾਲੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਉਨ੍ਹਾਂ ਦੱਸਿਆ ਕਿ ਹਮੀਰਪੁਰ ਖੇਤਰ ਵਿੱਚ ਅੱਗ ਲੱਗਣ ਕਾਰਨ ਮੁੱਖ ਪੰਪ ਹਾਊਸ ਨੁਕਸਾਨਿਆ ਗਿਆ ਜਿਸ ਕਾਰਨ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਵਿੱਚ ਵਿਘਨ ਪਿਆ। -ਪੀਟੀਆਈ

Advertisement

Advertisement