ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਰਨੀਚਰ ਮਾਰਕੀਟ ਵਿੱਚ ਅੱਗ ਲੱਗੀ

09:13 AM Sep 22, 2024 IST

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਸਤੰਬਰ
ਇੱਥੇ ਮੱਧ ਜ਼ਿਲ੍ਹੇ ਦੇ ਪਹਾੜਗੰਜ ਖੇਤਰ ਦੇ ਮੁਲਤਾਨੀ ਢਾਂਡਾ ਵਿੱਚ ਤੜਕੇ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਸਵੇਰੇ 3.20 ਵਜੇ ਮਿਲੀ ਅਤੇ ਸੱਤ ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਇਸ ਦੌਰਾਨ 44 ਵਿਅਕਤੀਆਂ ਨੂੰ ਬਚਾਇਆ ਗਿਆ ਅਤੇ ਕਿਸੇ ਦੇ ਵੀ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਅੱਗ ਬੁਝਾਉਣ ਲਈ ਚਾਰ ਘੰਟੇ ਦੀ ਜੱਦੋਜਹਿਦ ਅਮਲੇ ਵੱਲੋਂ ਕੀਤੀ ਗਈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਕਿ ਅੱਗ ਬਿਜਲੀ ਦੇ ਸ਼ਾਰਟ ਸਰਕਟ ਨਾਲ ਭੜਕੀ ਚੰਗਿਆੜੀ ਤੋਂ ਲੱਗੀ।
ਦਿੱਲੀ ਫਾਇਰ ਸਰਵਿਸ ਦੇ ਬਚਾਓ ਦਸਤੇ ਨੇ ਆਸ-ਪਾਸ ਦੀਆਂ ਇਮਾਰਤਾਂ ਦੇ ਸ਼ਟਰ ਤੋੜ ਕੇ ਲੋਕਾਂ ਦੀ ਜਾਨ ਬਚਾਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲੀਸ ਥਾਣਾ ਇੰਚਾਰਜ ਨੇ ਆਪਣੇ ਸੀਮਤ ਸਟਾਫ਼ ਨਾਲ ਰਾਤ ਸਮੇਂ ਘਟਨਾ ਵਾਲੀ ਥਾਂ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਨੇੜਲੀ ਇਮਾਰਤ ਦੇ ਸ਼ਟਰ ਤੋੜ ਕੇ 44 ਲੋਕਾਂ ਨੂੰ ਬਾਹਰ ਕੱਢਿਆ| ਅੱਗ ਬੁਝਾਉਣ ਵਾਲੀ ਟੀਮ ਨੇ ਤੁਰੰਤ ਕਾਰਵਾਈ ਆਰੰਭੀ ਅਤੇ ਜੇ ਅੱਗ ’ਤੇ ਛੇਤੀ ਕਾਬੂ ਨਾ ਪਾਇਆ ਜਾਂਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਕਈ ਸ਼ੋਅਰੂਮਾਂ ਵਿੱਚ ਪਿਆ ਲੱਖਾਂ ਰੁਪਏ ਦਾ ਫਰਨੀਚਰ ਤਬਾਹ ਹੋ ਗਿਆ। ਸ਼ੋਅਰੂਮ ਦੇ ਮਾਲਕਾਂ ਨੂੰ ਸੂਚਨਾ ਦਿੱਤੀ ਗਈ। ਇਹ ਦੁਕਾਨ ਨਭੀ ਕਰੀਮ ਇਲਾਕੇ ਵਿੱਚ ਸਥਿਤ ਸੀ। ਇਸ ਦੌਰਾਨ ਨੇੜਲੀਆਂ ਦੁਕਾਨਾਂ ਨੂੰ ਵੀ ਨੁਕਸਾਨ ਹੋਇਆ ਹੈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਲੱਕੜ ਦੇ ਫਰਨੀਚਰ ਨੂੰ ਫੋਮ ਅਤੇ ਤੇਜ਼ੀ ਨਾਲ ਜਲਣਸ਼ੀਲ ਗੂੰਦਾਂ ਨਾਲ ਬਣਾਇਆ ਅਤੇ ਸ਼ਿੰਗਾਰਿਆ ਜਾਂਦਾ ਹੈ।

Advertisement

Advertisement