For the best experience, open
https://m.punjabitribuneonline.com
on your mobile browser.
Advertisement

ਕਰਿਆਨੇ ਦੀ ਦੁਕਾਨ ਵਿੱਚ ਅੱਗ ਲੱਗੀ

08:49 AM Aug 04, 2023 IST
ਕਰਿਆਨੇ ਦੀ ਦੁਕਾਨ ਵਿੱਚ ਅੱਗ ਲੱਗੀ
ਢਕੋਲੀ ’ਚ ਅੱਗ ਬੁਝਾਉਂਦੇ ਹੋਏ ਫਾਇਰ ਬ੍ਰਿਗੇਡ ਦੇ ਮੁਲਾਜ਼ਮ। -ਫੋਟੋ: ਰੂਬਲ
Advertisement

ਹਰਜੀਤ ਸਿੰਘ
ਜ਼ੀਰਕਪੁਰ, 3 ਅਗਸਤ
ਢਕੋਲੀ ਦੇ ਐੱਮਐੱਸ ਐਨਕਲੇਵ ਵਿੱਚ ਇਕ ਕਰਿਆਨੇ ਦੇ ਸ਼ੋਅਰੂਮ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਤਿੰਨ ਘੰਟੇ ਦੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਪ੍ਰਮੋਦ ਕੁਮਾਰ ਨੇ ਦੱਸਿਆ ਕਿ ਉਹ ਲੰਘੀ ਰਾਤ ਰੋਜ਼ਾਨਾ ਦੀ ਤਰ੍ਹਾਂ ਆਪਣਾ ਸ਼ੋਅਰੂਮ ਬੰਦ ਕਰ ਕੇ ਘਰ ਗਿਆ ਸੀ। ਅੱਜ ਤੜਕੇ ਉਸ ਨੂੰ ਸੂਚਨਾ ਮਿਲੀ ਕਿ ਦੁਕਾਨ ’ਚੋਂ ਧੂੰਆਂ ਨਿਕਲ ਰਿਹਾ ਹੈ। ਉਹ ਮੌਕੇ ’ਤੇ ਪਹੁੰਚਿਆ ਤਾਂ ਪੂਰੀ ਦੁਕਾਨ ’ਚੋਂ ਅੱਗ ਦੀ ਲਪਟਾਂ ਨਿਕਲ ਰਹੀਆਂ ਸਨ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਕਰੀਬ ਤਿੰਨ ਘੰਟੇ ਵਿੱਚ ਅੱਗ ’ਤੇ ਕਾਬੂ ਪਾਇਆ।

Advertisement

Advertisement
Author Image

joginder kumar

View all posts

Advertisement
Advertisement
×