ਦਿੱਲੀ ਦੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਦੇ ਹੋਸਟਲ ’ਚ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ
05:36 PM Jun 04, 2023 IST
ਨਵੀਂ ਦਿੱਲੀ, 4 ਜੂਨ
Advertisement
ਦਿੱਲੀ ਦੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ ਵਿੱਚ ਅੱਜ ਸਵੇਰੇ 6:09 ਵਜੇ ਦੇ ਕਰੀਬ ਮੁੰਡਿਆਂ ਦੇ ਪੁਰਾਣੇ ਹੋਸਟਲ ਨੂੰ ਅੱਗ ਲੱਗ ਗਈ। ਅਧਿਕਾਰੀਆਂ ਮੁਤਾਬਕ ਇਸ ਦੌਰਾਨ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ ‘ਤੇ ਪੁੱਜੀਆਂ। ਅੱਗ ਕਰਕੇ ਹੋਸਟਲ ਦੀ ਪਹਿਲੀ ਮੰਜ਼ਿਲ ‘ਤੇ ਏਸੀ, ਫਰਨੀਚਰ ਤੇ ਹੋਰ ਕੱਪੜੇ ਸੜ ਗਏ। ਇਸ ਦੌਰਾਨ ਉੱਤਰ-ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਸਵੇਰੇ 10:23 ਵਜੇ ਅੱਗ ਲੱਗਣ ਦੀਆਂ ਰਿਪੋਰਟਾਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਮੌਕੇ ‘ਤੇ ਭੇਜੀਆਂ ਗਈਆਂ ਹਨ। -ਪੀਟੀਆਈ
Advertisement
Advertisement