ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਈਸਕ੍ਰੀਮ ਕੋਲਡ ਸਟੋਰੇਜ ਗੋਦਾਮ ’ਚ ਅੱਗ ਲੱਗੀ

06:54 AM May 10, 2024 IST

ਪੱਤਰ ਪ੍ਰੇਰਕ
ਪਠਾਨਕੋਟ, 9 ਮਈ
ਸਥਾਨਕ ਸ਼ਾਹਪੁਰ ਚੌਕ ਤੋਂ ਸਿਵਲ ਹਸਪਤਾਲ ਨੂੰ ਜਾਣ ਵਾਲੀ ਮੁੱਖ ਸੜਕ ਤੇ ਸਥਿਤ ਸ੍ਰੀ ਰਾਮ ਕਲੋਨੀ ਵਿੱਚ ਇੱਕ ਆਈਸਕ੍ਰੀਮ ਕੋਲਡ ਸਟੋਰੇਜ ਗੋਦਾਮ ’ਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਦਾ ਖ਼ਦਸ਼ਾ ਹੈ। ਮੁਹੱਲਾ ਵਾਸੀ ਕਮਲ ਪੰਤ ਨੇ ਦੱਸਿਆ ਕਿ ਉਹ ਸਵੇਰੇ 5 ਵਜੇ ਦੇ ਕਰੀਬ ਛੱਤ ’ਤੇ ਗਿਆ ਤਾਂ ਉਸ ਨੇ ਗੋਦਾਮ ਦੇ ਰੌਸ਼ਨਦਾਨਾਂ ’ਚੋਂ ਧੂੰਆਂ ਨਿਕਲਦਾ ਦੇਖਿਆ। ਉਸ ਨੇ ਤੁਰੰਤ ਆਸ-ਪਾਸ ਦੇ ਲੋਕਾਂ ਨੂੰ ਉਠਾਇਆ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਕਰੀਬ 1 ਘੰਟੇ ਦੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ। ਗੋਦਾਮ ਮਾਲਕ ਵਿਕਾਸ ਨੇ ਕਿਹਾ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗ ਹੋ ਸਕਦੀ ਹੈ। ਉਸ ਮੁਤਾਬਕ ਅੱਗ ਕਾਰਨ ਕਰੀਬ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

Advertisement

Advertisement