ਗੁਰਦੁਆਰਾ ਟਿੱਬਾ ਸਾਹਿਬ ਦੀ ਸਰਾਂ ’ਚ ਅੱਗ ਲੱਗੀ
08:56 AM Oct 29, 2024 IST
ਪੱਤਰ ਪ੍ਰੇਰਕ
ਫਗਵਾੜਾ, 28 ਅਕਤੂਬਰ
ਸ਼ਹਿਰ ਦੇ ਨਜ਼ਦੀਕ ਲੱਗਦੇ ਪਿੰਡ ਸਪਰੋੜ ’ਚ ਸਥਿਤ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਬਣੀ ਇਮਾਰਤ ’ਚ ਅੱਗ ਲੱਗ ਗਈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਅੱਜ ਸਵੇਰੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਜਿਸ ਕਾਰਨ ਕਾਫ਼ੀ ਸਾਮਾਨ ਸੜ ਕੇ ਸਵਾਹ ਹੋ ਗਿਆ।
ਉਨ੍ਹਾਂ ਦੱਸਿਆ ਕਿ ਇਸ ਦੀ ਸੂਚਨਾ ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਫਗਵਾੜਾ ਨੂੰ ਦਿੱਤੀ ਜਿਸ ਤੋਂ ਬਾਅਦ ਮੌਕੇ ’ਤੇ ਪੁੱਜੀ ਫਾਇਰ ਬ੍ਰਿਗੇਡ ਨੇ ਤਿੰਨ ਗੱਡੀਆਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਰਦੁਆਰਾ ਟਿੱਬਾ ਸਾਹਿਬ ਦੀ ਸਰਾਂ ਦੀ ਪਹਿਲੀ ਮੰਜ਼ਿਲ ’ਤੇ ਗੱਦਿਆਂ ਅਤੇ ਲੱਕੜ ਦੇ ਸਾਮਾਨ ਨੂੰ ਅੱਗ ਲੱਗ ਗਈ।
ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਉਹ ਮੌਕੇ ’ਤੇ ਪੁੱਜੇ ਅਤੇ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਦੀ ਮਦਦ ਨਾਲ ਅੱਗ ’ਤੇ ਕਾਬੂ ਪਾ ਲਿਆ ਗਿਆ।
Advertisement
Advertisement