ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹਿਕਾਰੀ ਸਭਾ ਦੇ ਦਫ਼ਤਰ ’ਚ ਅੱਗ ਲੱਗੀ; ਲੱਖਾਂ ਦਾ ਨੁਕਸਾਨ

07:12 AM Sep 20, 2024 IST

ਪੱਤਰ ਪ੍ਰੇਰਕ
ਭਵਾਨੀਗੜ੍ਹ, 19 ਸਤੰਬਰ
ਇੱਥੇ ਸਹਿਕਾਰੀ ਸਭਾ ਭੱਟੀਵਾਲ ਕਲਾਂ ਵਿੱਚ ਸਭਾ ਦੇ ਦਫ਼ਤਰ ਵਿੱਚ ਅਚਾਨਕ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਇਸ ਸਬੰਧੀ ਸਭਾ ਦੇ ਸੇਵਾਦਾਰ ਕੁਲਵੀਰ ਸਿੰਘ ਅਤੇ ਕਮੇਟੀ ਮੈਂਬਰਾਂ ਸੰਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਸੁਸਾਇਟੀ ਵਿੱਚ ਆਏ ਤਾਂ ਦੇਖਿਆ ਕਿ ਦਫ਼ਤਰ ਅੰਦਰੋਂ ਧੂੰਆਂ ਨਿਕਲ ਰਿਹਾ ਸੀ ਜਿਸ ਉਪਰੰਤ ਉਨ੍ਹਾਂ ਸਕੱਤਰ ਅਮਨਦੀਪ ਸਿੰਘ ਨੂੰ ਫੋਨ ਕੀਤਾ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਦਫ਼ਤਰ ਦਾ ਇਲੈਕਟ੍ਰਾਨਿਕ ਸਾਮਾਨ, ਕੰਪਿਊਟਰ, ਮਾਨੀਟਰ, ਕੈਸ਼ ਗਿਣਨ ਵਾਲੀ ਮਸ਼ੀਨ, ਪ੍ਰਿੰਟਰ, ਫਰਨੀਚਰ, ਏਸੀ ਆਦਿ ਸਭ ਸੜ ਗਿਆ ਜਿਨ੍ਹਾਂ ਦੀ ਕੀਮਤ 2.50 ਲੱਖ ਰੁਪਏ ਦੇ ਕਰੀਬ ਬਣਦੀ ਹੈ। ਇਸ ਤੋਂ ਇਲਾਵਾ ਯੂਪੀਐੱਸ, ਪੋਸ਼ ਮਸ਼ੀਨ ਅਤੇ ਕੈਮਰੇ ਵਗੈਰਾ ਵੀ ਸੜ ਚੁੱਕੇ ਗਏ। ਇਸ ਮੌਕੇ ਸਭਾ ਦੇ ਡਾਇਰੈਕਟਰਾਂ ਮੇਜਰ ਸਿੰਘ, ਅਮਰਜੀਤ ਸਿੰਘ, ਸੰਦੀਪ ਸਿੰਘ, ਗੁਰਤੇਜ ਸਿੰਘ, ਬਲਜੀਤ ਸਿੰਘ, ਸ਼ੇਰ ਸਿੰਘ, ਜਸਪਾਲ ਸਿੰਘ ਸਾਬਕਾ ਮੈਂਬਰ, ਅਮਰੀਕ ਸਿੰਘ ਸਾਬਕਾ ਮੈਂਬਰ ਅਤੇ ਬਲਜੀਤ ਸਿੰਘ ਨੇ ਸਰਕਾਰ ਤੋਂ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ। ਸਰਪੰਚ ਜਸਕਰਨ ਸਿੰਘ ਨੇ ਕਿਹਾ ਕਿ ਇਹ ਮਾਮਲਾ ਸ਼ੱਕੀ ਜਾਪਦਾ ਹੈ ਤੇ ਇਸਦੀ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀਦੀ ਹੈ।

Advertisement

Advertisement