ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੰਗ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗੀ

06:57 AM Jun 17, 2024 IST
ਫਾਇਰ ਬ੍ਰਿਗੇਡ ਦੇ ਮੁਲਾਜ਼ਮ ਅੱਗ ’ਤੇ ਕਾਬੂ ਪਾਉਂਦੇ ਹੋਏ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 16 ਜੂਨ
ਇੱਥੋਂ ਦੀ ਮੁਬਾਰਕਪੁਰ ਰਾਮਗੜ੍ਹ ਰੋਡ ’ਤੇ ਪਿੰਡ ਮੋਰ ਠੀਕਰੀ ਵਿਚ ਸਥਿਤ ਰੰਗ ਬਣਾਉਣ ਵਾਲੀ ਫੈਕਟਰੀ ਵਿੱਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕੰਧ ਤੋੜ ਕੇ ਅੱਗ ’ਤੇ ਕਾਬੂ ਪਾਇਆ। ਅੱਗ ਵਿੱਚ ਫੈਕਟਰੀ ਦਾ ਕਾਫ਼ੀ ਨੁਕਸਾਨ ਹੋ ਗਿਆ।
ਜਾਣਕਾਰੀ ਅਨੁਸਾਰ ਅੱਜ ਸਵੇਰ ਪੀਆਰਜੇ ਫੈਕਟਰੀ ਦੀ ਦੂਜੀ ਮੰਜ਼ਿਲ ’ਤੇ ਅਚਾਨਕ ਅੱਗ ਲੱਗ ਗਈ। ਕੁਝ ਸਮੇਂ ਵਿੱਚ ਹੀ ਅੱਗ ਨੇ ਭਿਆਨਕ ਰੂਪ ਅਖ਼ਤਿਆਰ ਕਰ ਲਿਆ ਤੇ ਕਾਬੂ ਤੋਂ ਬਾਹਰ ਹੋ ਗਈ। ਫੈਕਟਰੀ ਦੀ ਦੂਜੀ ਮੰਜ਼ਿਲ ’ਤੇ ਸਟਿਕਰ ਤਿਆਰ ਕੀਤੇ ਜਾ ਰਹੇ ਸਨ। ਇੱਥੇ ਸਟਿਕਰ ਬਣਾਉਣ ਵਾਲੀ ਮਸ਼ੀਨ ਗਰਮ ਹੋਣ ਕਾਰਨ ਉਸ ਨੇ ਅੱਗ ਫੜ ਗਈ ਜਿਸ ਨੇ ਸਾਰੀ ਮੰਜ਼ਿਲ ਨੂੰ ਲਪੇਟ ਵਿੱਚ ਲੈ ਲਿਆ। ਅੱਗ ਪਹਿਲੀ ਮੰਜ਼ਿਲ ਤੱਕ ਨਹੀਂ ਪਹੁੰਚੀ ਨਹੀਂ ਉੱਥੇ ਰੰਗ ਪਿਆ ਹੋਣ ਕਾਰਨ ਵੱਡਾ ਨੁਕਸਾਨ ਹੋ ਜਾਣਾ ਸੀ। ਅੱਗ ਐਨੀ ਭੜਕ ਗਈ ਕਿ ਫਾਇਰ ਬ੍ਰਿਗੇਡ ਦੀਆਂ ਡੇਰਾਬੱਸੀ, ਜ਼ੀਰਕਪੁਰ, ਮੁਹਾਲੀ, ਲਾਲੜੂ, ਪੰਚਕੂਲਾ ਤੋਂ ਪੁੱਜੀਆਂ ਦਸ ਗੱਡੀਆਂ ਨੇ ਪਹੁੰਚ ਕੇ ਕਰੀਬ ਤਿੰਨ ਘੰਟਿਆਂ ਵਿੱਚ ਕਾਬੂ ਪਾਇਆ। ਫਾਇਰ ਬ੍ਰਿਗੇਡ ਦੇ ਮੁਲਜ਼ਮਾਂ ਨੂੰ ਦੂਜੀ ਮੰਜ਼ਿਲ ’ਤੇ ਅੱਗ ’ਤੇ ਪਾਣੀ ਸੁੱਟਣ ਲਈ ਕੋਈ ਢੁੱਕਵੀਂ ਥਾਂ ਨਾ ਮਿਲਣ ਕਾਰਨ ਕੰਧ ਤੋੜ ਕੇ ਅੱਗ ਬੁਝਾਈ ਗਈ। ਅੱਗ ਵਿੱਚ ਲੱਖਾਂ ਰੁਪਏ ਦਾ ਸਾਮਾਨ ਅਤੇ ਮਸ਼ੀਨਰੀ ਸੜ ਗਈ।
ਫਾਇਰ ਅਫ਼ਸਰ ਜਸਵੰਤ ਸਿੰਘ ਨੇ ਕਿਹਾ ਕਿ ਹਾਦਸੇ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਅੱਗ ਲੱਗਦੇ ਹੀ, ਉਥੇ ਕੰਮ ਕਰਦੇ ਕਰਮੀ ਸੁਰੱਖਿਅਤ ਬਾਹਰ ਆ ਗਏ ਸਨ। ਉਨ੍ਹਾਂ ਨੇ ਕਿਹਾ ਕਿ ਅੱਗ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅੱਗ ਦੇ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Advertisement