ਜਵਾਹਰ ਲਾਲ ਨਹਿਰੂ ਭਵਨ ਦੇ ਸਰਵਰ ਰੂਮ ਵਿੱਚ ਅੱਗ ਲੱਗੀ
10:47 PM Jun 23, 2023 IST
ਪੱਤਰ ਪ੍ਰੇਰਕ
Advertisement
ਨਵੀਂ ਦਿੱਲੀ, 5 ਜੂਨ
ਇੱਥੋਂ ਦੇ ਜਵਾਹਰ ਲਾਲ ਨਹਿਰੂ ਭਵਨ ਦੇ ਸਰਵਰ ਰੂਮ ਵਿੱਚ ਅੱਜ ਸਵੇਰੇ ਅੱਗ ਲੱਗ ਗਈ। ਅਧਿਕਾਰੀਆਂ ਅਨੁਸਾਰ ਅੱਗ ਇਮਾਰਤ ਦੀ ਦੂਜੀ ਮੰਜ਼ਿਲ ‘ਤੇ ਸਥਿਤ ਸਰਵਰ ਰੂਮ ਵਿੱਚ ਲੱਗੀ, ਜਿਸ ਬਾਰੇ ਉਨ੍ਹਾਂ ਨੂੰ ਸਵੇਰੇ 11:38 ‘ਤੇ ਸੂਚਨਾ ਮਿਲੀ ਸੀ। ਫਾਇਰ ਬ੍ਰਿਗੇਡ ਦੇ ਛੇ ਟੈਂਡਰਾਂ ਨੇ ਮੌਕੇ ‘ਤੇ ਪਹੁੰਚ ਕੇ ਕਰੀਬ ਅੱਧੇ ਘੰਟੇ ਦੀ ਮੁਸੱਕਤ ਮਗਰੋਂ ਅੱਗ ‘ਤੇ ਕਾਬੂ ਪਾਇਆ। ਦਿੱਲੀ ਫਾਇਰ ਸਰਵਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਬਣੀਆਂ ਝੁੱਗੀਆਂ ‘ਚ ਅੱਗ ਲੱਗ ਗਈ ਸੀ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਦਿੱਲੀ ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਇਆ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਨੇ ਝੁੱਗੀਆਂ ਨੇੜਲੇ ਵੇਸਟ ਮਟੀਰੀਅਲ ਦੇ ਇੱਕ ਗੋਦਾਮ ਨੂੰ ਵੀ ਲਪੇਟ ਵਿੱਚ ਲੈ ਲਿਆ ਸੀ।
Advertisement
Advertisement