For the best experience, open
https://m.punjabitribuneonline.com
on your mobile browser.
Advertisement

ਦੁਕਾਨ ’ਚ ਅੱਗ ਲੱਗੀ

06:53 AM Sep 16, 2023 IST
ਦੁਕਾਨ ’ਚ ਅੱਗ ਲੱਗੀ
Advertisement

ਨਿੱਜੀ ਪੱਤਰ ਪ੍ਰੇਰਕ
ਬੁਢਲਾਡਾ, 15 ਸਤੰਬਰ
ਇੱਥੇ ਇਕ ਐਨਕਾਂ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਦੁਕਾਨ ਮਾਲਕ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੀਐਨਬੀ ਰੋਡ ’ਤੇ ਸਥਿਤ ਉਸ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ। ਉਸ ਨੂੰ ਸਵੇਰੇ ਮੁਹੱਲਾ ਵਾਸੀਆਂ ਵੱਲੋਂ ਕੀਤੇ ਫੋਨ ਮਗਰੋਂ ਇਸ ਬਾਰੇ ਪਤਾ ਲੱਗਿਆ। ਉਸ ਨੇ ਜਦੋਂ ਦੁਕਾਨ ਖੋਲ੍ਹੀ ਤਾਂ ਸਾਮਾਨ ਸੜ ਰਿਹਾ ਸੀ। ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਪਰ ਕਰੀਬ ਡੇਢ ਘੰਟੇ ਮਗਰੋਂ ਫਾਇਰ ਬਿਗ੍ਰੇਡ ਦੇ ਪੁੱਜਣ ਤੋਂ ਪਹਿਲਾਂ ਹੀ ਸਥਾਨਕ ਲੋਕਾਂ ਨੇ ਅੱਗ ’ਤੇ ਕਾਬੂ ਪਾ ਲਿਆ ਸੀ। ਪੀੜਤ ਨੇ ਦੱਸਿਆ ਕਿ ਅੱਗ ਕਾਰਨ ਦੁਕਾਨ ਦਾ ਸਾਰਾ ਸਾਮਾਨ ਸੜ ਗਿਆ ਹੈ। ਇਸ ਮੌਕੇ ਕੌਂਸਲਰ ਪ੍ਰੇਮ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇੱਕ ਮਹੀਨੇ ’ਚ ਫਾਇਰ ਬ੍ਰਿਗੇਡ ਦੇਣ ਦਾ ਐਲਾਨ ਅੱਜ ਤਕ ਪੂਰਾ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਐਲਾਨ ਤੋਂ ਬਾਅਦ ਸ਼ਹਿਰ ਅੰਦਰ ਅੱਗ ਦੀਆਂ ਦੋ ਵੱਡੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।

Advertisement

Advertisement
Advertisement
Author Image

joginder kumar

View all posts

Advertisement