For the best experience, open
https://m.punjabitribuneonline.com
on your mobile browser.
Advertisement

ਮੰਦਰ ’ਚ ਅੱਗ ਲੱਗੀ

10:23 AM Apr 08, 2024 IST
ਮੰਦਰ ’ਚ ਅੱਗ ਲੱਗੀ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 7 ਅਪਰੈਲ
ਇਥੇ ਸ੍ਰੀ ਹਨੂਮਤ ਧਾਮ ਵਿਖੇ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਮੰਦਰ ਅੰਦਰ ਅਚਾਨਕ ਲੱਗ ਗਈ ਪਰ ਅੱਗ ’ਤੇ ਸਮਾਂ ਰਹਿੰਦੇ ਕਾਬੂ ਪਾ ਲਿਆ ਗਿਆ। ਜਾਣਕਾਰੀ ਅਨੁਸਾਰ ਮੰਦਰ ਦੇ ਨਜ਼ਦੀਕ ਕੁਝ ਵਿਅਕਤੀਆਂ ਨੇ ਮੰਦਰ ਅੰਦਰੋਂ ਧੂੰਆਂ ਨਿਕਲਦਾ ਦੇਖਿਆ ਤਾਂ ਉਨ੍ਹਾਂ ਇਸ ਦੀ ਸੂਚਨਾ ਮੰਦਰ ਦੇ ਪੁਜਾਰੀ ਨੂੰ ਦਿੱਤੀ। ਪੁਜਾਰੀ ਨੇ ਇਸ ਦੀ ਸੂਚਨਾ ਹਨੁਮਤ ਸੇਵਾ ਸੁਸਾਇਟੀ ਦੇ ਪ੍ਰਧਾਨ ਸੰਜੈ ਗਰਗ ਤੇ ਖਜ਼ਾਨਚੀ ਰਕੇਸ਼ ਸਿੰਗਲਾ ਨੂੰ ਦਿੱਤੀ। ਥਾਣਾ ਸਿਟੀ ਦੇ ਇੰਚਾਰਜ ਗੁਰਦੇਵ ਸਿੰਘ ਸੂਚਨਾ ਮਿਲਦੇ ਹੀ ਪੁਲੀਸ ਪਾਰਟੀ ਸਣੇ ਮੌਕੇ ’ਤੇ ਪਹੁੰਚੇ। ਕੌਂਸਲਰ ਗੌਰਵ ਗੋਇਲ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰੀ ਚਹਿਲ, ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸ਼ਰਮਾ ਸਣੇ ਮੌਕੇ ’ਤੇ ਪਹੁੰਚ ਕੇ ਲੋਕਾਂ ਨੇ ਮੰਦਰ ਦੇ ਗੇਟਾਂ ਦੇ ਸ਼ੀਸ਼ੇ ਅਤੇ ਖਿੜਕੀਆਂ ਤੋੜ ਕੇ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਮੰਦਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਸੀ। ਅੱਗ ਬੁਝਾਉਣ ਵੈਲੇ ਮੰਦਰ ਕਮੇਟੀ ਦੇ ਪ੍ਰਧਾਨ ਸੰਜੈ ਗਰਗ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Advertisement

Advertisement
Author Image

Advertisement
Advertisement
×