ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਦਾਮ ਵਿੱਚ ਅੱਗ ਲੱਗੀ; ਦੋ ਮੌਤਾਂ

07:12 AM Jul 25, 2023 IST
ਵਿਰਲਾਪ ਕਰਦੇ ਹੋਏ ਮ੍ਰਿਤਕ ਲੜਕੀ ਦੇ ਮਾਪੇ (ਇਨਸੈੱਟ) ਜੋਤੀ ਦੀ ਫਾਈਲ ਫੋਟੋ। -ਫੋਟੋ: ਰਵੀ ਕੁਮਾਰ

ਮੁਕੇਸ਼ ਕੁਮਾਰ
ਚੰਡੀਗੜ੍ਹ, 24 ਜੁਲਾਈ
ਚੰਡੀਗੜ੍ਹ ਦੇ ਸਨਅਤੀ ਖੇਤਰ ਫੇਜ਼ ਦੋ ਦੇ ਪਲਾਟ ਨੰਬਰ 26/3 ਵਿੱਚ ਰਜਾਈਆਂ ਅਤੇ ਗੱਦਿਆਂ ਦੇ ਗੁਦਾਮ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਦੋ ਲੜਕੀਆਂ ਦੀ ਮੌਤ ਹੋ ਗਈ ਅਤੇ ਤਿੰਨ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਮਿਲੀ ਜਾਣਕਾਰੀ ਅਨੁਸਾਰ ਇਥੇ ਸਨਅਤੀ ਖੇਤਰ ਸਥਿਤ ਇਸ ਪਲਾਟ ਦੀ ਬੇਸਮੈਂਟ ਵਿੱਚ ਬਣੇ ਰਜਾਈਆਂ ਦੇ ਗੁਦਾਮ ਵਿੱਚ ਅਚਾਨਕ ਅੱਗ ਲੱਗ ਗਈ ਅਤੇ ਅੱਗ ਲੱਗਣ ਨਾਲ ਉੱਥੇ ਚਾਰੇ ਪਾਸੇ ਧੂੰਆਂ ਫੈਲ ਗਿਆ ਅਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਅੱਗ ਅਤੇ ਜ਼ਿਆਦਾ ਧੂੰਏਂ ਕਾਰਨ ਮੌਕੇ ’ਤੇ ਮੌਜੂਦ ਪੰਜ ਲੜਕੀਆਂ ਬੇਹੋਸ਼ ਹੋ ਗਈਆਂ ਸਨ ਜਨਿ੍ਹਾਂ ਨੂੰ ਬੇਹੋਸ਼ੀ ਦੀ ਹਾਲਤ ’ਚ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਦੋ ਲੜਕੀਆਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ’ਚ ਇਕ ਲੜਕੀ ਦਾ ਨਾਂ ਜੋਤੀ ਅਤੇ ਦੂਜੀ ਦਾ ਨਾਮ ਸੁਹਾਨੀ ਦੱਸਿਆ ਜਾ ਰਿਹਾ ਹੈ। ਖ਼ਬਰ ਲਿਖੇ ਜਾਣ ਤੱਕ ਬਾਕੀ ਦੀਆਂ ਤਿੰਨ ਲੜਕੀਆਂ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ਜਨਿ੍ਹਾਂ ਦੀ ਪਛਾਣ ਸਪਨਾ, ਕਿਰਨ ਅਤੇ ਅਨੀਤਾ ਵਜੋਂ ਹੋਈ ਹੈ। ਫਾਇਰ ਬ੍ਰਿਗੇਡ ਦੀ ਟੀਮ ਨੂੰ ਅੱਗ ਬੁਝਾਉਣ ਲਈ ਕਾਫੀ ਜੱਦੋ ਜਹਿਦ ਕਰਨੀ ਪਈ। ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਰੀਬ ਦੋ ਘੰਟੇ ’ਚ ਅੱਗ ’ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਅੱਗ ਰਜਾਈਆਂ ਅਤੇ ਗੱਦਿਆਂ ਦੇ ਗੋਦਾਮ ਦੇ ਬੇਸਮੈਂਟ ਵਿੱਚ ਲੱਗੀ, ਜੋ ਹੌਲੀ-ਹੌਲੀ ਭੜਕਦੀ ਗਈ ਗਈ ਅਤੇ ਅੱਗ ਲੱਗਣ ਨਾਲ ਚਾਰੇ ਪਾਸੇ ਸੰਘਣਾ ਧੂੰਆਂ ਫੈਲ ਗਿਆ।

Advertisement

Advertisement
Tags :
industrial area fire