ਵਸੰਤ ਵਿਹਾਰ ’ਚ ਅੱਗ ਲੱਗੀ, ਪੰਜ ਦੁਕਾਨਾਂ ਦਾ ਨੁਕਸਾਨ
10:39 AM Jun 16, 2024 IST
Advertisement
ਨਵੀਂ ਦਿੱਲੀ, 15 ਜੂਨ
ਦੱਖਣ-ਪੱਛਮੀ ਦਿੱਲੀ ਦੇ ਵਸੰਤ ਵਿਹਾਰ ਇਲਾਕੇ ’ਚ ਅੱਜ ਤੜਕੇ ਇਕ ਬਾਜ਼ਾਰ ’ਚ ਅੱਗ ਲੱਗਣ ਕਾਰਨ ਪੰਜ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇੱਕ ਅਧਿਕਾਰੀ ਮੁਤਾਬਕ ਬਾਜ਼ਾਰ ਵਿੱਚ ਅੱਗ ਲੱਗਣ ਦੀ ਸੂਚਨਾ ਸਵੇਰੇ 5 ਵਜੇ ਮਿਲੀ, ਜਿਸ ਤੋਂ ਬਾਅਦ 10 ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਉਨ੍ਹਾਂ ਦੱਸਿਆ ਕਿ ਅੱਧੇ ਘੰਟੇ ਵਿੱਚ ਅੱਗ ’ਤੇ ਕਾਬੂ ਪਾ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਵਸੰਤ ਵਿਹਾਰ ਇਲਾਕੇ ਦੇ ਸੀ ਬਲਾਕ ਸਥਿਤ ਬਾਜ਼ਾਰ ਦੀ ਇੱਕ ਇਮਾਰਤ ਦੀ ਹੇਠਲੀ ਮੰਜ਼ਿਲ ’ਚ ਅੱਗ ਲੱਗੀ ਅਤੇ ਕੁਝ ਹੀ ਸਮੇਂ ’ਚ ਇਹ ਇਮਾਰਤ ਦੀ ਪਹਿਲੀ ਮੰਜ਼ਿਲ ’ਤੇ ਫੈਲ ਗਈ। ਉਨ੍ਹਾਂ ਕਿਹਾ ਕਿ ਜਾਪਦਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵੀ ਚਾਂਦਨੀ ਚੌਕ ਵਿੱਚ ਅੱਗ ਲੱਗੀ ਸੀ ਜਿਸ ਕਾਰਨ ਸੌ ਤੋਂ ਵੱਧ ਦੁਕਾਨਾਂ ਨੂੰ ਨੁਕਸਾਨ ਪਹੁੰਚਿਆ ਸੀ। -ਪੀਟੀਆਈ
Advertisement
Advertisement