ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਸੂਹਾ ਵਿੱਚ ਫਲੈਗ ਮਾਰਚ ਕੱਢਿਆ

06:55 AM Apr 18, 2024 IST
ਫਲੈਗ ਮਾਰਚ ਕਰਦੇ ਹੋਏ ਪੈਰਾ-ਮਿਲਟਰੀ ਫੋਰਸ ਤੇ ਪੁਲੀਸ ਦੇ ਜਵਾਨ। -ਫੋਟੋ: ਸੰਦਲ

ਪੱਤਰ ਪ੍ਰੇਰਕ
ਦਸੂਹਾ, 17 ਅਪਰੈਲ
ਇੱਥੇ ਲੋਕ ਸਭਾ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੁਲੀਸ ਨੇ ਚੌਕਸੀ ਵਧਾ ਦਿੱਤੀ ਹੈ। ਡੀਐੱਸਪੀ ਜਗਦੀਸ਼ ਰਾਜ ਅੱਤਰੀ ਅਤੇ ਥਾਣਾ ਮੁਖੀ ਹਰਪ੍ਰੇਮ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਥਾਈਂ ਨਾਕਾਬੰਦੀ ਕੀਤੀ ਜਾ ਰਹੀ ਹੈ ਜਿਸ ਦੌਰਾਨ ਸ਼ੱਕੀ ਵਾਹਨਾਂ ਦੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਕੱਢੇ ਜਾ ਰਹੇ ਹਨ। ਗਿਆ। ਥਾਣਾ ਮੁਖੀ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ। ਡੀਐੱਸਪੀ ਜਗਦੀਸ਼ ਰਾਜ ਅੱਤਰੀ ਕਿਹਾ ਕਿ ਹਰ ਵੋਟਰ ਨੂੰ ਆਪਣੀ ਵੋਟ ਦੀ ਵਰਤੋਂ ਨਿਡਰ ਹੋ ਕੇ ਕਰਨੀ ਚਾਹੀਦੀ ਹੈ ਕਿਉਂਕਿ ਵੋਟ ਪਾਉਣਾ ਹਰੇਕ ਦਾ ਸੰਵਿਧਾਨਕ ਅਧਿਕਾਰ ਹੈ।

Advertisement

Advertisement
Advertisement