ਐੱਸਐੱਸਪੀ ਦੀ ਅਗਵਾਈ ’ਚ ਫਲੈਗ ਮਾਰਚ ਕੱਢਿਆ
ਖੰਨਾ: ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਯਕੀਨੀ ਬਨਾਉਣ ਤੇ ਲੋਕਾਂ ਨੂੰ ਭੈਅ ਮੁਕਤ ਤਿਉਹਾਰ ਮਨਾਉਣ ਦਾ ਸੁਨੇਹਾ ਦੇਣ ਲਈ ਖੰਨਾ ਪੁਲੀਸ ਵੱਲੋਂ ਐੱਸਐੱਸਪੀ ਅਸ਼ਵਨੀ ਗੁਟਿਆਲ ਦੀ ਅਗਵਾਈ ਹੇਠ ਫਲੈਗ ਮਾਰਚ ਕੀਤਾ ਗਿਆ। ਇਹ ਮਾਰਜ ਐੱਸਐੱਸਪੀ ਦਫ਼ਤਰ ਤੋਂ ਅਰੰਭ ਹੋ ਕੇ ਅਮਲੋਹ ਰੋਡ, ਗੁਲਮੋਹਰ ਨਗਰ, ਖਟੀਕਾ ਚੌਂਕ, ਗਊਸ਼ਾਲਾ ਰੋਡ, ਸਪਰਿੰਗ ਡੇਲ ਸਕੂਲ, ਮਲੇਰਕੋਟਲਾ ਰੋਡ, ਸਮਰਾਲਾ ਰੋਡ, ਰੇਲਵੇ ਰੋਡ, ਲਲਹੇੜੀ ਚੌਂਕ, ਨਰੋਤਮ ਨਗਰ ਅਤੇ ਵੱਖ ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਮੁੜ ਦਫ਼ਤਰ ਵਿੱਚ ਆ ਕੇ ਸਮਾਪਤ ਹੋਇਆ। ਦੱਸਣਯੋਗ ਹੈ ਕਿ ਸ਼ਹਿਰ ਵਿਚ ਵੱਖ ਵੱਖ ਥਾਵਾਂ ’ਤੇ ਬੈਰੀਗੇਟ ਲਗਾ ਕੇ ਪੁਲੀਸ ਵੱਲੋਂ ਨਾਕਾਬੰਦੀ ਦੌਰਾਨ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਡੀਐਸਪੀ ਅੰਮ੍ਰਿਤਪਾਲ ਸਿੰਘ ਅਤੇ ਇੰਸਪੈਕਟਰ ਹਰਦੀਪ ਸਿੰਘ ਨੇ ਕਿਹਾ ਕਿ ਇਹ ਚੈਕਿੰਗ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਸ਼ਹਿਰ ਵਾਸੀਆਂ ਅਤੇ ਹੋਰ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਐਸਐਚਓ ਅਸ਼ੋਕ ਕੁਮਾਰ, ਹੇਮੰਤ ਕੁਮਾਰ, ਸਿਕੰਦਰ ਸਿੰਘ, ਜਗਤਾਰ ਸਿੰਘ, ਹਰਨੇਕ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ