ਲਾਇਲਪੁਰ ਖ਼ਾਲਸਾ ਕਾਲਜ ’ਚ ਫੁੱਟਬਾਲ ਮੈਚ ਕਰਵਾਇਆ
ਪੱਤਰ ਪ੍ਰੇਰਕ
ਜਲੰਧਰ, 20 ਅਗਸਤ
ਇੱਥੇ ਲਾਇਲਪੁਰ ਖ਼ਾਲਸਾ ਕਾਲਜ ਵਿੱਚ ਪੰਜਾਬ ਸਟੇਟ ਫੁੱਟਬਾਲ ਲੀਗ ਦਾ ਮੈਚ ਕਰਵਾਇਆ ਗਿਆ। ਇਸ ਮੌਕੇ ਡਾ. ਗੋਪਾਲ ਸਿੰਘ ਬੁੱਟਰ ਬਤੌਰ ਮੁੱਖ ਮਹਿਮਾਨ ਅਤੇ ਬਲਵਿੰਦਰ ਕੁਮਾਰ ਰਾਣਾ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਹ ਮੈਚ ਗੁਰੂ ਫੁੱਟਬਾਲ ਕਲੱਬ ਅਤੇ ਕੁਰਾਲੀ ਫੁੱਟਬਾਲ ਕਲੱਬ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ ਜਿਸ ਵਿੱਚ ਕੁਰਾਲੀ ਫੁੱਟਬਾਲ ਕਲੱਬ ਦੀ ਟੀਮ 4-3 ਨਾਲ ਜੇਤੂ ਰਹੀ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਦੋਵਾਂ ਟੀਮਾਂ ਵੱਲੋਂ ਵਧੀਆ ਪ੍ਰਦਰਸ਼ਨ ਕੀਤਾ ਗਿਆ ਪਰ ਜ਼ਿਆਦਾ ਮੌਕੇ ਹਾਸਿਲ ਕਰਨ ਵਾਲੀ ਟੀਮ ਜੇਤੂ ਬਣੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੈਚਾਂ ਦੀਆਂ ਜੇਤੂ ਟੀਮਾਂ ਪੰਜਾਬ ਲੀਗ ਟੀਅਰ-2 ਲਈ ਕੁਆਲੀਫਾਈ ਕਰਨਗੀਆਂ। ਜ਼ਿਲ੍ਹਾ ਜਲੰਧਰ ਫੁੱਟਬਾਲ ਐਸੋਸੀਏਸ਼ਨ ਨੇ ਦੱਸਿਆ ਕਿ ਪੰਜਾਬ ਫੁੱਟਬਾਲ ਐਸੋਸੀਏਸ਼ਨ ਵੱਲੋਂ ਹਰ ਸਾਲ ਵਧੀਆ ਉਪਰਾਲਾ ਕੀਤਾ ਜਾਂਦਾ ਹੈ। ਇਸ ਮੌਕੇ ਜਗਦੀਸ਼ ਸਿੰਘ ਅਤੇ ਅੰਮ੍ਰਿਤ ਲਾਲ ਸੈਣੀ ਤੋਂ ਇਲਾਵਾ ਕਾਲਜ ਦੇ ਅਧਿਆਪਕ ਸਾਹਿਬਾਨ, ਨਾਨ-ਟੀਚਿੰਗ ਸਟਾਫ ਮੈਂਬਰ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।