ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਸਾਹਿਤ ਅਕਾਦਮੀ ਵੱਲੋਂ ਚਾਰ ਦਿਨਾ ਸਾਹਿਤ ਮੇਲਾ 14 ਨਵੰਬਰ ਤੋਂ

08:25 AM Aug 26, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਅਗਸਤ
ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਵਲੋਂ ਚਾਰ ਦਿਨਾ ਪੁਸਤਕ ਅਤੇ ਸਾਹਿਤ ਮੇਲਾ 14, 15, 16 ਅਤੇ 17 ਨਵੰਬਰ ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਫ਼ੈਸਲਾ ਅੱਜ ਵਿਸ਼ੇਸ਼ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ। ਇਹ ਮੇਲਾ ਨੈਸ਼ਨਲ ਬੁੱਕ ਟਰੱਸਟ, ਨਾਰਥ ਜ਼ੋਨ ਕਲਚਰਲ, ਪੰਜਾਬੀ ਸਾਹਿਤ ਸਭਾ ਦਿੱਲੀ ਸੈਂਟਰ ਆਦਿ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਇਹ ਸਮਾਗਮ ਪੰਜਾਬੀ ਭਵਨ, ਲੁਧਿਆਣਾ ਵਿਚ ਹੋਵੇਗਾ। ਮੀਟਿੰਗ ਵਿਚ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਖੁਸ਼ਵੰਤ ਬਰਗਾੜੀ, ਮੀਤ ਪ੍ਰਧਾਨ ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ, ਤ੍ਰੈਲੋਚਨ ਲੋਚੀ, ਜਨਮੇਜਾ ਸਿੰਘ ਜੌਹਲ, ਦੀਪ ਦਿਲਬਰ ਸ਼ਾਮਲ ਸਨ।

Advertisement

Advertisement
Advertisement