ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਮੂਲੀ ਤਕਰਾਰ ਤੋਂ ਬਾਅਦ ਤੇਜ਼ਧਾਰ ਹਥਿਆਰ ਨਾਲ ਦੋਸਤ ਦਾ ਕਤਲ

08:39 AM Jun 07, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਜੂਨ
ਇੱਥੇ ਮਾਮੂਲੀ ਤਕਰਾਰ ਤੋਂ ਬਾਅਦ ਤਿੰਨ ਜਣਿਆਂ ਨੇ ਪਿੰਡ ਬਾੜੇਵਾਲ ਨੇੜੇ ਸੂਆ ਰੋਡ ’ਤੇ ਆਪਣੇ ਹੀ ਦੋਸਤ ਦੀ ਕੁੱਟਮਾਰ ਮਗਰੋਂ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਉਸ ਦਾ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਮੁਲਜ਼ਮ ਲਾਸ਼ ਨੂੰ ਖਾਲੀ ਪਲਾਟ ’ਚ ਸੁੱਟ ਕੇ ਫ਼ਰਾਰ ਹੋ ਗਏ। ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਮ੍ਰਿਤਕ ਵਿਕਾਸ ਕੁਮਾਰ (26) ਦਾ ਭਰਾ ਬਿੱਕੂ ਕੁਮਾਰ ਉਸ ਨੂੰ ਲੱਭਦਾ ਹੋਇਆ ਉਥੋਂ ਜਾ ਰਿਹਾ ਸੀ। ਜਦੋਂ ਤੱਕ ਉਹ ਕੁਝ ਕਰ ਪਾਉਂਦਾ ਮੁਲਜ਼ਮ ਫ਼ਰਾਰ ਹੋ ਚੁੱਕੇ ਸਨ। ਇਸ ਤੋਂ ਬਾਅਦ ਬਿੱਕੂ ਨੇ ਇਸ ਬਾਰੇ ਪੁਲੀਸ ਨੂੰ ਜਾਣਕਾਰੀ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਸਰਾਭਾ ਨਗਰ ਦੀ ਪੁਲੀਸ ਮੌਕੇ ’ਤੇ ਪੁੱਜੀ। ਪੁਲੀਸ ਨੇ ਬਿੱਕੂ ਦੀ ਸ਼ਿਕਾਇਤ ’ਤੇ ਸੂਰਜ ਕੁਮਾਰ ਉਰਫ਼ ਗੁੱਲੂ, ਮਨੋਜ ਸਾਹਨੀ ਤੇ ਅਜੈ ਸਾਹਨੀ ਦੇ ਖਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮਾਂ ਦੀ ਭਾਲ ’ਚ ਛਾਪੇਮਾਰੀ ਕਰਨ ’ਚ ਲੱਗੀ ਹੋਈ ਹੈ। ਮ੍ਰਿਤਕ ਦੇ ਭਰਾ ਬਿਕੂ ਕੁਮਾਰ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ ਭਰਾ ਪੇਂਟਰ ਸੀ ਜਿਸ ਦਿਨ ਨਤੀਜੇ ਆਏ ਸਨ, ਉਸ ਰਾਤ ਨੂੰ ਕਰੀਬ 11 ਵਜੇ ਤੱਕ ਉਸ ਦਾ ਭਰਾ ਘਰ ਨਹੀਂ ਪਰਤਿਆ। ਉਸ ਨੇ ਵਿਕਾਸ ਨੂੰ ਫੋਨ ਲਾਇਆ, ਪਰ ਸੰਪਰਕ ਨਹੀਂ ਹੋ ਸਕਿਆ ਜਿਸ ਤੋਂ ਬਾਅਦ ਬਿੱਕੂ ਉਸ ਨੂੰ ਲੱਭਣ ਲਈ ਨਿਕਲ ਪਿਆ। ਜਦੋਂ ਉਹ ਪਿੰਡ ਬਾੜੇਵਾਲ ’ਚ ਸੂਆ ਰੋਡ ਕੋਲ ਪੁੱਜਿਆ ਤਾਂ ਉਸ ਨੇ ਦੇਖਿਆ ਕਿ ਤਿੰਨ ਲੋਕ ਉਸ ਦੇ ਭਰਾ ਨਾਲ ਕੁੱਟਮਾਰ ਕਰ ਰਹੇ ਸਨ। ਮਨੋਜ ਤੇ ਅਜੈ ਨੇ ਉਸ ਦੇ ਭਰਾ ਦੇ ਹੱਥਾਂ ਨੂੰ ਫੜਿਆ ਹੋਇਆ ਸੀ, ਜਦੋਂ ਕਿ ਸੂਰਜ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਰਿਹਾ ਸੀ। ਇਸ ਦੌਰਾਨ ਉਸ ਨੇ ਰੌਲਾ ਪਾਇਆ ਤਾਂ ਮੁਲਜ਼ਮ ਉਸ ਦੇ ਭਰਾ ਨੂੰ ਖੂਨ ਨਾਲ ਲੱਥਪਥ ਛੱਡ ਕੇ ਫ਼ਰਾਰ ਹੋ ਗਏ। ਉਸ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਬੁਲਾ ਕੇ ਵਿਕਾਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਰਾਭਾ ਨਗਰ ਦੇ ਐੱਸਐੱਚਓ ਇੰਸਪੈਕਟਰ ਪਰਮਵੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਾਲੇ ਫ਼ਰਾਰ ਹਨ। ਉਨ੍ਹਾਂ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲੇ ਤੱਕ ਦੀ ਜਾਂਚ ’ਚ ਇਹੀ ਪਤਾ ਲੱਗਿਆ ਹੈ ਕਿ ਮਾਮੂਲੀ ਗੱਲ ਕਰਕੇ ਬਹਿਸ ਹੋਈ ਸੀ। ਉਨ੍ਹਾਂ ਦੱਸਿਆ ਕਿ ਘਟਨਾ ਦੇ ਅਸਲ ਕਾਰਨਾਂ ਬਾਰੇ ਮੁਲਜ਼ਮਾਂ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਹੀ ਪਤਾ ਲੱਗ ਸਕਦਾ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

ਲਾਪਤਾ ਔਰਤ ਦੀ ਲਾਸ਼ ਛੱਪੜ ’ਚੋਂ ਮਿਲੀ

ਪਾਇਲ (ਪੱਤਰ ਪ੍ਰੇਰਕ): ਪਿੰਡ ਲਾਪਰਾਂ ਦੀ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਔਰਤ ਭੋਲੀ (62) ਪਤਨੀ ਰਮਜ਼ਾਨ ਅਲੀ ਦੀ ਲਾਸ਼ ਪਿੰਡ ਦੇ ਹੀ ਛੱਪੜ ’ਚੋਂ ਮਿਲੀ ਹੈ। ਜਾਣਕਾਰੀ ਅਨੁਸਾਰ ਉਹ 4 ਮਈ ਤੋਂ ਘਰੋਂ ਲਾਪਤਾ ਸੀ। ਥਾਣਾ ਪਾਇਲ ਦੇ ਏਐੱਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਉਕਤ ਔਰਤ ਦੇ ਪਤੀ ਨੇ ਉਸ ਦੇ ਲਾਪਤਾ ਹੋਣ ਦੀ ਸ਼ਿਕਾਇਤ ਥਾਣਾ ਪਾਇਲ ਵਿੱਚ 4 ਮਈ ਨੂੰ ਦਰਜ ਕਰਵਾਈ ਸੀ ਅਤੇ ਕੱਲ੍ਹ ਉਸ ਔਰਤ ਦੀ ਲਾਸ਼ ਪਿੰਡ ਦੇ ਹੀ ਛੱਪੜ ’ਚੋਂ ਮਿਲ ਗਈ। ਪੁਲੀਸ ਅਨੁਸਾਰ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ।

Advertisement
Advertisement