ਗੁਰਸ਼ਰਨ ਭਾਅ ਜੀ ਨੂੰ ਸਮਰਪਿਤ ਸਮਾਗਮ ਅੱਜ
08:05 AM Sep 16, 2023 IST
ਅੰਮ੍ਰਿਤਸਰ: ਮਰਹੂਮ ਨਾਟਕਕਾਰ ਭਾਅ ਜੀ ਗੁਰਸ਼ਰਨ ਸਿੰਘ ਨੂੰ ਜਨਮ ਦਿਨ ’ਤੇ ਯਾਦ ਕਰਦਿਆਂ 16 ਸਤੰਬਰ ਦੁਪਹਿਰ ਤਿੰਨ ਵਜੇ ਤੋਂ ਸ਼ਾਮ ਤੱਕ ਇੱਥੇ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਗੀਤ-ਸੰਗੀਤ, ਸੈਮੀਨਾਰ ਅਤੇ ਨਾਟਕ ਸਮਾਗਮ ਕਰਵਾਇਆ ਜਾਵੇਗਾ। ਸੈਮੀਨਾਰ ਵਿੱਚ ਲੇਖਕ ਤੇ ਮਨੁੱਖੀ ਅਧਿਕਾਰ ਕਾਰਕੁਨ ਹਰਸ਼ ਮੰਦਰ ‘ਸਾਡੇ ਸਮਿਆਂ ਵਿਚ: ਸਮੂਹਿਕ ਪ੍ਰਤੀਰੋਧ ਸਿਰਜਣ ਵਿੱਚ ਲੋਕ ਸਭਿਆਚਾਰ ਦੀ ਭੂਮਿਕਾ’ ਵਿਸ਼ੇ ’ਤੇ ਗੱਲਬਾਤ ਰੱਖਣਗੇ। ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਦੱਸਿਆ ਕਿ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਰੰਗਕਰਮੀ, ਕਲਾਕਾਰ ਅਤੇ ਗੁਰਸ਼ਰਨ ਸਿੰਘ ਦੇ ਪਰਿਵਾਰਕ ਮੈਂਬਰ ਵੀ ਪਹੁੰਚ ਰਹੇ ਹਨ। -ਪੱਤਰ ਪ੍ਰੇਰਕ
Advertisement
Advertisement