ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲ ਵਿੱਚ ‘ਸਾਰਾਗੜ੍ਹੀ’ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ

09:00 AM Sep 14, 2024 IST
ਸ਼ਹੀਦਾਂ ਸਬੰਧੀ ਦਸਤਾਵੇਜ਼ੀ ਫ਼ਿਲਮ ਦੇਖਦੇ ਹੋਏ ਸਕੂਲੀ ਵਿਦਿਆਰਥੀ।

ਕੁਲਦੀਪ ਸਿੰਘ
ਨਵੀਂ ਦਿੱਲੀ, 13 ਸਤੰਬਰ
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਵੱਲੋਂ ਸਕੂਲ ਕੰਪਲੈਕਸ ਵਿੱਚ ‘ਸਾਰਾਗੜ੍ਹੀ’ ਦੀ ਵਿਸ਼ੇਸ਼ ਯਾਦ ਮਨਾਈ ਗਈ। ਪ੍ਰੋਗਰਾਮ ਦੀ ਆਰੰਭਤਾ ਮੂਲ ਮੰਤਰ ਰਾਹੀਂ ਕੀਤੀ ਗਈ। ਉਪਰੰਤ ਸਕੂਲ ਪ੍ਰਿੰਸੀਪਲ ਸਤਿਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਰਾਗੜ੍ਹੀ ਦੀ ਲੜਾਈ ਵਿੱਚ ਸਿੱਖ ਫ਼ੌਜੀਆਂ ਦੀ ਬਹਾਦਰੀ ਦੇ ਕਾਰਨਾਮਿਆਂ ਨੇ ਇੱਕ ਨਵਾਂ ਇਤਿਹਾਸ ਰਚ ਦਿੱਤਾ। ਘੱਟ ਗਿਣਤੀ ਵਿੱਚ ਹੋਣ ਦੇ ਬਾਵਜੂਦ, ਜਿਸ ਦਲੇਰੀ ਅਤੇ ਬਹਾਦਰੀ ਨਾਲ ਸਿੱਖ ਫ਼ੌਜੀਆਂ ਨੇ ਅਫ਼ਗਾਨੀ ਕਬਾਇਲੀਆਂ ਦੇ ਦੰਦ ਖੱਟੇ ਕੀਤੇ। ਉਸ ਨਾਲ ਸਿੱਖਾਂ ਦੀ ਪ੍ਰਸਿੱਧੀ ਵਿੱਚ ਵਾਧਾ ਹੀ ਨਹੀਂ ਹੋਇਆ ਸਗੋਂ ਅੰਗਰੇਜ਼ ਜਰਨੈਲਾਂ ਨੂੰ ਸਿੱਖਾਂ ਦੀ ਬਹਾਦਰੀ ਦੀ ਈਨ ਮੰਨਣ ਲਈ ਵੀ ਮਜਬੂਰ ਹੋਣਾ ਪਿਆ। ਸਕੂਲ ਚੇਅਰਮੈਨ ਪਰਵਿੰਦਰ ਸਿੰਘ ਲੱਕੀ ਵੱਲੋਂ ਇਸ ਮੌਕੇ ’ਤੇ ਵਿਦਿਆਰਥੀਆਂ ਨੂੰ ਭੇਜੇ ਲਿਖਤੀ ਸੁਨੇਹੇ ਵਿੱਚ ਦੱਸਿਆ ਗਿਆ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਸੂਰਬੀਰ ਸਿੱਖਾਂ ਦੀ ਬਹਾਦਰੀ ਤੋਂ ਜਾਣੂ ਕਰਾਉਣਾ ਸਾਡਾ ਮੁੱਢਲਾ ਫ਼ਰਜ਼ ਹੈ। ਸੀਨੀਅਰ ਵਾਈਸ ਚੇਅਰਮੈਨ ਦਲਵਿੰਦਰ ਸਿੰਘ ਅਨੁਸਾਰ ਯੂਨੈਸਕੋ ਨੇ 2500 ਸਾਲਾਂ ਵਿੱਚ ਲੜੀਆਂ ਗਈਆਂ ਲੜਾਈਆਂ ਵਿੱਚ 7 ਮਹੱਤਵਪੂਰਨ ਲੜਾਈਆਂ ਅੰਦਰ ਸਾਰਾਗੜ੍ਹੀ ਦੀ ਲੜਾਈ ਨੂੰ ਸ਼ਾਮਲ ਕੀਤਾ। ਸਕੂਲ ਪੱਧਰ ’ਤੇ ਹਰ ਸਾਲ ਸਾਰਾਗੜ੍ਹੀ ਦੀ ਜੰਗ ਦੀ ਯਾਦ ਮਨਾਈ ਜਾਂਦੀ ਹੈ ਤਾਂ ਕਿ ਬੱਚਿਆਂ ਨੂੰ ਆਪਣੇ ਗੌਰਵਸ਼ਾਲੀ ਇਤਿਹਾਸ ਨਾਲ ਜੁੜਨ ਦਾ ਮੌਕਾ ਮਿਲੇ। ਪ੍ਰੋਗਰਾਮ ਦੇ ਅਖੀਰ ਵਿੱਚ ਸਕੂਲ ਦੀ ਵਾਈਸ ਪ੍ਰਿੰਸੀਪਲ ਸਤਨਾਮ ਕੌਰ ਵੱਲੋਂ ਅਗਾਂਹ ਭਵਿੱਖ ਵਿੱਚ ਵੀ ਇਹੋ ਜਿਹੇ ਪ੍ਰੋਗਰਾਮ ਕਰਾਏ ਜਾਣ ਦੀ ਆਪਣੀ ਵਚਨਬੱਧਤਾ ਦੁਹਰਾਈ।
ਇਸ ਮੌਕੇ ਸਕੂਲ ਦੀ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਾਰਾਗੜ੍ਹੀ ਨਾਲ ਸੰਬੰਧਤ ‘ਡਾਕੂਮੈਂਟਰੀ’ ਫਿਲਮ ਵਿਖਾਈ ਗਈ। ਸਕੂਲੀ ਵਿਦਿਆਰਥੀਆਂ ਨੇ ‘ਬੋਲੇ ਸੋ ਨਿਹਾਲ’ ਦੇ ਜੈਕਾਰੇ ਨਾਲ ਸਾਰਾਗੜ੍ਹੀ ਦੇ ਯੋਧਿਆਂ ਨੂੰ ਆਪਣੀ ਅਕੀਦਤ ਭੇਟ ਕੀਤੀ।
ਪੰਜਾਬੀ ਵਿਭਾਗ ਦੇ ਮੁਖੀ ਪ੍ਰਕਾਸ਼ ਸਿੰਘ ਗਿੱਲ ਨੇ ਦੱਸਿਆ ਕਿ 21 ਸਿੱਖ ਸ਼ਹੀਦਾਂ ਦੀ ਸ਼ਹਾਦਤ ਬਾਰੇ ਜਦੋਂ ਇੰਗਲੈਂਡ ਦੇ ਸੰਸਦ ਮੈਂਬਰਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਸਤਿਕਾਰ ਵਜੋਂ ‘ਸਟੈਂਡਿੰਗ ਓਬੇਸ਼ਨ’ ਦਿੱਤੀ ਗਈ। ਬ੍ਰਿਟਿਸ਼ ਸਰਕਾਰ ਵੱਲੋਂ ਇਨ੍ਹਾਂ ਸਾਰੇ ਫੌਜੀਆਂ ਨੂੰ ‘ਇੰਡੀਅਨ ਆਰਡਰ ਆਫ ਮੈਰਿਟ’ ਦਾ ਐਵਾਰਡ ਦੇ ਕੇ ਸ਼ਰਧਾਂਜਲੀ ਭੇਟ ਕੀਤੀ ਗਈ।

Advertisement

Advertisement