ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਸਮਾਗਮ

10:31 AM Sep 08, 2024 IST
ਜਥੇਦਾਰ ਗਿਆਨੀ ਸੁਲਤਾਨ ਸਿੰਘ ਦਾ ਸਨਮਾਨ ਕਰਦੇ ਹੋਏ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਕਮੇਟੀ ਦੇ ਅਹੁਦੇਦਾਰ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 7 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਮਗਰੋਂ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਗਿਆਨੀ ਪਰਵਿੰਦਰਪਾਲ ਸਿੰਘ ਨੇ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਪ੍ਰੇਰਨਾ ਸਰੋਤ ਹਨ। ਇਨ੍ਹਾਂ ਦੋਵਾਂ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ, ਜਿਸ ’ਤੇ ਸਿੱਖ ਕੌਮ ਮਾਣ ਮਹਿਸੂਸ ਕਰਦੀ ਹੈ।
ਇਸੇ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਦੇ ਪ੍ਰਧਾਨ ਦਲੇਰ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਸਮਾਗਮ ਕਰਨ ਲਈ ਧੰਨਵਾਦ ਕੀਤਾ। ਇਸ ਤੋਂ ਇਲਾਵਾ ਅਮਰੀਕਾ ਤੋਂ ਪੁੱਜੇ ਅਮਰੀਕ ਸਿੰਘ ਮੋਰਥਲੀ, ਰਘਬੀਰ ਸਿੰਘ ਬੱਬੀ, ਸੁਖਜਿੰਦਰ ਸਿੰਘ ਟੀਟੂ, ਸਤਨਾਮ ਸਿੰਘ ਟਾਹਲੀ, ਬਾਬਾ ਜਸਪਾਲ ਸਿੰਘ, ਪਰਵਿੰਦਰ ਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਤੋਂ ਗਰੀਬ ਸਿੰਘ ਕਾਲੀ ਪਿਹੋਵਾ, ਗਰੀਬ ਸਿੰਘ ਕਾਲੀ ਪਿਹੋਵਾ, ਹੈੱਡ ਗ੍ਰੰਥੀ ਭਾਈ ਜਸਪਾਲ ਸਿੰਘ, ਬੀਬੀ ਕੈਲਾਸ਼ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਸਿਮਰਨਜੀਤ ਕੌਰ, ਬੀਬੀ ਲਖਵਿੰਦਰ ਕੌਰ, ਬੀਬੀ ਪਰਵਿੰਦਰ ਕੌਰ, ਬੀਬੀ ਕੁਲਵੰਤ ਕੌਰ, ਗੁਰਿੰਦਰ ਸਿੰਘ ਮਥਰੇਵਾਲ, ਸਾਬਕਾ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਤੇ ਹੋਰ ਹਾਜ਼ਰ ਸਨ।

Advertisement

Advertisement