ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਰੀਦਕੋਟ ਵਿੱਚ ਨਵ-ਜੰਮੀਆਂ ਬੱਚੀਆਂ ਵੇਚਣ ਵਾਲੇ ਗਰੋਹ ਦਾ ਪਰਦਾਫਾਸ਼

07:12 AM Jul 24, 2024 IST

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 23 ਜੁਲਾਈ
ਜ਼ਿਲ੍ਹਾ ਪੁਲੀਸ ਨੇ ਇਕ ਗਰੋਹ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜੋ ਕਥਿਤ ਤੌਰ ’ਤੇ ਨਵ-ਜੰਮੀਆਂ ਬੱਚੀਆਂ ਨੂੰ ਦੂਸਰੇ ਸੂਬਿਆਂ ਵਿੱਚ ਲਿਜਾ ਕੇ ਵੇਚਦਾ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਹੁਣ ਤੱਕ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਵਿੱਚ ਚਾਰ ਔਰਤਾਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਪੁਲੀਸ ਨੇ ਅਦਾਲਤ ਪਾਸੋਂ ਉਨ੍ਹਾਂ ਦੇ ਪ੍ਰੋਡਕਸ਼ਨ ਵਾਰੰਟ ਮੰਗੇ ਹਨ।
ਸੂਚਨਾ ਅਨੁਸਾਰ ਪੁਲੀਸ ਨੇ ਇਸ ਵਿੱਚ ਸ਼ਬੀਨਾ, ਪ੍ਰੀਤ ਕੌਰ, ਕੁਲਦੀਪ ਕੌਰ, ਸਰਬਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਇਸ ਤੋਂ ਪਹਿਲਾਂ ਪਰਮਜੀਤ ਸਿੰਘ ਨਾਮ ਦੇ ਵਿਅਕਤੀ ਨੂੰ ਤਿਹਾੜ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਸੀ। ਇਸ ਮਾਮਲੇ ਦੀ ਪੜਤਾਲ ਕਰ ਰਹੇ ਪੁਲੀਸ ਅਧਿਕਾਰੀ ਨਛੱਤਰ ਸਿੰਘ ਨੇ ਦੱਸਿਆ ਕਿ ਤਫਤੀਸ਼ ਦੌਰਾਨ ਦੋ ਵਿਅਕਤੀਆਂ ਦਾ ਹੋਰ ਨਾਮ ਸਾਹਮਣੇ ਆਇਆ ਹੈ ਜਿਨ੍ਹਾਂ ਵਿੱਚ ਸਿਮਰਜੀਤ ਕੌਰ ਅਤੇ ਰਜਿੰਦਰ ਕੁਮਾਰ ਸ਼ਾਮਲ ਹਨ ਅਤੇ ਇਹ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਜਲਦ ਹੀ ਇਨ੍ਹਾਂ ਨੂੰ ਫਰੀਦਕੋਟ ਲਿਆ ਕੇ ਪੁੱਛ-ਪੜਤਾਲ ਕੀਤੀ ਜਾਵੇਗੀ। ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਦਿੱਲੀ ਦੇ ਥਾਣਾ ਬੇਗਮਪੁਰਾ ਵਿੱਚ ਵੀ ਨਿੱਕੇ ਬੱਚਿਆਂ ਦੀ ਤਸਕਰੀ ਦਾ ਮਾਮਲਾ ਦਰਜ ਹੈ ਅਤੇ ਇਸ ਮਾਮਲੇ ਦੀ ਪੜਤਾਲ ਦਿੱਲੀ ਪੁਲਿਸ ਵੱਲੋਂ ਕੀਤੀ ਜਾ ਰਹੀ। ਕੁਝ ਸਮਾਂ ਪਹਿਲਾਂ ਇਨ੍ਹਾਂ ਨੇ ਫਰੀਦਕੋਟ ਦੇ ਪਿੰਡ ਪਿੰਡੀ ਬਲੋਚਾਂ ਤੋਂ ਇੱਕ ਛੇ ਮਹੀਨੇ ਦੀ ਬੱਚੀ ਪ੍ਰਦੀਪ ਕੌਰ ਨੂੰ ਲਿਜਾ ਕੇ ਕਥਿਤ ਤੌਰ ’ਤੇ ਅੱਗੇ ਵੇਚ ਦਿੱਤਾ। ਪੁਲੀਸ ਨੂੰ ਅਜੇ ਤੱਕ ਵੇਚੀ ਗਈ ਬੱਚੀ ਨਹੀਂ ਲੱਭੀ। ਡਿਊਟੀ ਮੈਜਿਸਟਰੇਟ ਫਰੀਦਕੋਟ ਨੇ ਰਣਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਪੁਲੀਸ ਰਿਮਾਂਡ ’ਤੇ ਭੇਜਣ ਦਾ ਹੁਕਮ ਦਿੱਤਾ ਹੈ ਅਤੇ ਇਸ ਦੇ ਨਾਲ ਹੀ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਮੁਲਜ਼ਮ ਸਿਮਰਜੀਤ ਕੌਰ ਅਤੇ ਰਜਿੰਦਰ ਕੁਮਾਰ ਦੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ।

Advertisement

Advertisement