ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੁਜ਼ਗਾਰ ਦਫ਼ਤਰ ’ਚ ਕੋਚਿੰਗ ਲੈ ਰਹੀ ਬੱਚੀ ਵੱਲੋਂ ਯੂਪੀਐੱਸਸੀ ਦੀ ਮੁੱਢਲੀ ਪ੍ਰੀਖਿਆ ਪਾਸ

07:55 AM Jul 06, 2024 IST
ਪ੍ਰੀਖਿਆ ਪਾਸ ਕਰਨ ਵਾਲੀ ਬੱਚੀ ਨਾਲ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਅਤੇ ਹੋਰ। -ਫੋਟੋ: ਸੱਗੂ

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 5 ਜੁਲਾਈ
ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ ਕੋਚਿੰਗ ਲੈ ਰਹੀ ਬੱਚੀ ਨੇ ਯੂਪੀਐੱਸਸੀ ਦੀ ਮੁੱਢਲੀ ਪ੍ਰੀਖਿਆ ਪਾਸ ਕਰ ਲਈ ਹੈ। ਡਿਪਟੀ ਕਮਿਸ਼ਨਰ-ਕਮ-ਚੇਅਰਮੈਨ-ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਘਨਸ਼ਾਮ ਥੌਰੀ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਕੀਮ ਤਹਿਤ ਲੜਕੀਆਂ ਲਈ ਮੁਫ਼ਤ ਕੋਚਿੰਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਥੇ ਟਰੇਨਿੰਗ ਲੈ ਰਹੀ ਮੁਸਕਾਨ ਪੁਰੀ ਨਾਮ ਦੀ ਲੜਕੀ ਨੇ ਯੂਪੀਐੱਸਸੀ ਸਿਵਲ ਸੇਵਾ 2024 ਦੀ ਮੁੱਢਲੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਬੱਚੀ ਨੂੰ ਵਧਾਈ ਦਿੰਦਿਆਂ ਹੋਣ ਵਾਲੀ ਮੁੱਖ ਪ੍ਰੀਖਿਆ ਸਬੰਧੀ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਪ੍ਰੀਖਿਆ ਦੀ ਤਿਆਰੀ ਸਬੰਧੀ ਅਹਿਮ ਨੁਕਤੇ ਸਾਂਝੇ ਕੀਤੇ।
ਇਸੇ ਦੌਰਾਨ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੀਆਂ ਹੋਰ ਅਜਿਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਹਾ। ਉਨ੍ਹਾਂ ਨਾਲ ਰੁਜ਼ਗਾਰ ਅਫਸਰ ਨਰੇਸ਼ ਕੁਮਾਰ, ਡਿਪਟੀ ਸੀ.ਈ.ਓ ਤੀਰਥਪਾਲ ਸਿੰਘ, ਕਰੀਅਰ ਕਾਊਂਸਲਰ ਗੌਰਵ ਕੁਮਾਰ, ਸਿਧਾਰਥ ਅਤੇ ਦੀਪਿਕਾ ਹਾਜ਼ਰ ਸਨ।

Advertisement

Advertisement