For the best experience, open
https://m.punjabitribuneonline.com
on your mobile browser.
Advertisement

ਇਕ ਨਜ਼ਰ

06:47 AM Apr 09, 2024 IST
ਇਕ ਨਜ਼ਰ
Advertisement

ਦੜ੍ਹਾ-ਸੱਟਾ ਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਪੰਚਕੂਲਾ: ਮੁੱਖ ਮੰਤਰੀ ਫਲਾਇੰਗ ਸਕੁਐਡ ਨੇ ਜੂਆ ਖੇਡਦੇ 20 ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲੀਸ ਟੀਮ ਵਿੱਚ ਸਬ ਇੰਸਪੈਕਟਰ ਸੁਖਵਿੰਦਰ ਸਿੰਘ, ਸੰਜੀਵ ਕੁਮਾਰ, ਗੁਰਚੇਤ, ਹਰਵਿੰਦਰ ਸਮੇਤ ਸ਼ਾਮਲ ਸਨ। ਪੁਲੀਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਸੁਮਿਤ ਕੁਮਾਰ ਵਾਸੀ ਰਾਮਬਾਗ ਰੋਡ ਕਾਲਕਾ, ਰਮੇਸ਼ ਸਿੰਘ ਵਾਸੀ ਨਾਲਾਗੜ੍ਹ ਰੋਡ, ਰਾਜਿੰਦਰ ਸਿੰਘ ਵਾਸੀ ਪਿੰਡ ਵਾਸੂਦੇਵ ਪੁਰਾ, ਸੋਨੂੰ ਵਾਸੀ ਚੌਹਾਣਾ ਚੌਕ, ਸੂਰਜ, ਕੁਮਾਰ ਸਿੰਘ ਵਾਸੀ ਪਿੰਡ ਮਾਣਕਪੁਰ, ਪ੍ਰਿਥਵੀ ਵਾਸੀ ਰੱਤਪੁਰ, ਅਜੇ ਕੁਮਾਰ ਵਾਸੀ ਲੋਅਰ ਕੁਰੜੀ ਮੁਹੱਲਾ, ਕਰਨਾ ਵਾਸੀ ਵਿਸ਼ਵਕਰਮਾ ਕਲੋਨੀ, ਅਮਰਜੀਤ ਵਾਸੀ ਸੈਣੀ ਵਜੋਂ ਹੋਈ ਹੈ। -ਪੱਤਰ ਪ੍ਰੇਰਕ

Advertisement

ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਕੁਰਾਲੀ: ਸਿਟੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਥਾਣਾ ਸਿਟੀ ਦੇ ਐੱਸਐੱਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸਰਬਜੀਤ ਸਿੰਘ ਵਾਸੀ ਝੱਖੀਆਂ ਬੇਲੀਆਂ ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ, ਜੋ ਕਿ ਫਿਲਹਾਲ ਕੁਰਾਲੀ ਦੇ ਵਾਰਡ ਨੰਬਰ 12 ਵਿੱਚ ਰਹਿ ਰਿਹਾ ਸੀ। ਉਸ ਕੋਲੋਂ ਤਲਾਸ਼ੀ ਦੌਰਾਨ ਲੋਮੋਟਿਲ ਦੀਆਂ 420 ਗੋਲ਼ੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ

ਦੇਸੀ ਸ਼ਰਾਬ ਸਣੇ ਕਾਬੂ

ਪੰਚਕੂਲਾ: ਪੰਚਕੂਲਾ ਦੇ ਐੱਮਡੀਸੀ ਥਾਣਾ ਪੁਲੀਸ ਨੇ ਦੇਸੀ ਸ਼ਰਾਬ ਸਮੇਤ ਇਕ ਦੋਸ਼ੀ ਨੂੰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਅਜੈ ਵਾਸੀ ਗਾਂਧੀ ਕਲੋਨੀ ਵਜੋਂ ਹੋਈ। ਪੁਲੀਸ ਨੂੰ ਸੂਹ ਮਿਲੀ ਸੀ ਕਿ ਮੁਲਜ਼ਮ ਗਾਂਧੀ ਕਾਲੋਨੀ ਨੇੜੇ ਇਕ ਬੋਰੀ ਵਿੱਚ ਲੁਕੋ ਕੇ ਸ਼ਰਾਬ ਵੇਚ ਰਿਹਾ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੂੰ 32 ਪੇਟੀਆਂ ਦੇਸੀ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ।। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ

ਘਰ ਵਿੱਚੋਂ ਗਹਿਣੇ ਚੋਰੀ

ਖਰੜ: ਸੰਨੀ ਇਨਕਲੇਵ ਖਰੜ ਦੇ ਚਿਰਾਗ ਹੋਮਜ਼ ਦੀ ਵਸਨੀਕ ਅੰਕਿਤਾ ਧੀਮਾਨ ਦੇ ਘਰੋਂ ਚੋਰਾਂ ਨੇ ਸੋਨੇ ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ। ਅੰਕਿਤਾ ਧੀਮਾਨ ਨੇ ਪੁਲੀਸ ਨੂੰ ਦੱਸਿਆ ਕਿ ਚੋਰਾਂ ਨੇ ਘਰ ਦੇ ਤਾਲੇ ਤੋੜ ਕੇ ਅੱਠ ਤੋਲੇ ਸੋਨੇ ਦੇ ਗਹਿਣੇ, ਚਾਂਦੀ ਦੇ ਗਹਿਣੇ ਤੇ ਕਰੀਬ 15 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਖਰੜ ਸਿਟੀ ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ

ਨਾਜਾਇਜ਼ ਸ਼ਰਾਬ ਸਣੇ ਕਾਬੂ

ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਇਕ ਔਰਤ ਨੂੰ 24 ਬੋਤਲਾਂ ਸ਼ਰਾਬ ਸਣੇ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਆਈਟੀ ਪਾਰਕ ਦੀ ਪੁਲੀਸ ਨੇ ਸੂਹ ਦੇ ਆਧਾਰ ’ਤੇ ਸੈਕਟਰ-38 ਵੈਸਟ ਦੀ ਮਾਰਕੀਟ ਨੇੜੇ ਛਾਪਾ ਮਾਰਿਆ ਤਾਂ 24 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਪੁਲੀਸ ਨੇ ਔਰਤ ਵਿਰੁੱਧ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। -ਟਨਸ

ਅਫੀਮ ਸਣੇ ਕਾਬੂ

ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ, ਜਿਸ ਤੋਂ ਪੁਲੀਸ ਨੇ 248 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਰਾਜੂ (30) ਵਾਸੀ ਮਲੋਆ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸੈਕਟਰ-11 ਦੀ ਪੁਲੀਸ ਨੇ ਮਲੋਆ ਵਿਖੇ ਖੋਖਾ ਮਾਰਕੀਟ ਵਿੱਚ ਨਾਕੇ ਦੌਰਾਨ ਨੌਜਵਾਨ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 248 ਗ੍ਰਾਮ ਅਫੀਮ ਬਰਾਮਦ ਹੋਈ। -ਟਨਸ

ਭਗਵੰਤ ਕੌਰ ਦੀਆਂ ਅੱਖਾਂ ਦਾਨ

ਖਰੜ: ਰੋਟਰੀ ਕਲੱਬ ਖਰੜ ਰਾਹੀਂ ਬੀਤੇ ਦਿਨੀ ਸੈਕਟਰ 15-ਏ ਚੰਡੀਗੜ੍ਹ ਵਾਸੀ ਭਗਵੰਤ ਕੌਰ (84) ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ ਗਈਆਂ। ਰੋਟਰੀ ਕਲੱਬ ਦੇ ਆਈ ਡੋਨੇਸ਼ਨ ਮੋਟੀਵੇਟਰ ਹਰਪ੍ਰੀਤ ਸਿੰਘ ਰੇਖੀ ਨੇ ਦੱਸਿਆ ਕਿ ਬੀਤੇ ਦਿਨੀਂ ਪੀਜੀਆਈ ਦੇ ਅੱਖਾਂ ਦੇ ਵਿਭਾਗ ਨਾਲ ਰਬਤਾ ਕਾਇਮ ਕਰਕੇ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਟੀਮ ਰਾਹੀਂ ਰੋਟੇਰੀਅਨ ਦਿਲਰਾਜ ਸਿੰਘ ਦੀ ਮਾਸੀ ਦੀਆਂ ਅੱਖਾਂ ਦਾਨ ਕੀਤੀਆਂ ਗਈਆਂ। -ਪੱਤਰ ਪ੍ਰੇਰਕ

Advertisement
Author Image

Advertisement
Advertisement
×