ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਕ ਨਜ਼ਰ

10:15 AM May 19, 2024 IST

ਸੜਕ ਹਾਦਸੇ ’ਚ ਨੌਜਵਾਨ ਹਲਾਕ

ਲੁਧਿਆਣਾ: ਥਾਣਾ ਫੋਕਲ ਪੁਆਇੰਟ ਦੇ ਇਲਾਕੇ ਢੰਡਾਰੀ ਪੁਲ ਢੰਡਾਰੀ ਖੁਰਦ ਕੋਲ ਹੋਏ ਇੱਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਸਬੰਧੀ ਸ਼ੰਕਰ ਲਾਲ ਨੇ ਦੱਸਿਆ ਹੈ ਕਿ ਉਹ ਆਪਣੇ ਢਾਬੇ ਦੇ ਸਾਹਮਣੇ ਸੜਕ ਕਿਨਾਰੇ ਖੜ੍ਹਾ ਸੀ ਤਾਂ ਕਮਲੇਸ਼ ਸਿੰਘ ਵਣਜਾਰਾ ਨੇ ਆਪਣਾ ਟਰਾਲਾ ਤੇਜ਼ ਰਫ਼ਤਾਰੀ ਚਲਾ ਕੇ ਉਪਿੰਦਰ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਹੈ ਕਿ ਪੁਲੀਸ ਨੇ ਕੇਸ ਦਰਜ ਕਰਕੇ ਟਰਾਲਾ ਕਬਜ਼ੇ ਵਿੱਚ ਲੈ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

ਦਰੱਖ਼ਤ ਚੋਰੀ ਕਰਨ ਦੇ ਦੋਸ਼ ਹੇਠ ਸੱਤ ਖ਼ਿਲਾਫ਼ ਕੇਸ ਦਰਜ

ਲੁਧਿਆਣਾ: ਥਾਣਾ ਹੈਬੋਵਾਲ ਦੀ ਪੁਲੀਸ ਨੇ ਨਿੰਮ ਦੇ ਦਰੱਖ਼ਤ ਚੋਰੀ ਕਰਨ ਦੇ ਦੋਸ਼ ਤਹਿਤ ਸੱਤ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪਿੰਡ ਚੂਹੜਪੁਰ, ਹੈਬੋਵਾਲ ਕਲਾਂ ਵਾਸੀ ਜਗਦੀਪ ਸਿੰਘ ਨੇ ਦੱਸਿਆ ਹੈ ਕਿ ਚਰਨਜੀਤ ਸਿੰਘ ਨੇ ਨੀਹਾਂ ਪੁੱਟਣ ਦੇ ਬਹਾਨੇ 5-6 ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਜ਼ਮੀਨ ’ਚੋਂ 15 ਨਿੰਮ ਦੇ ਦਰੱਖਤ ਕਿਧਰੇ ਖੁਰਦ ਬੁਰਦ ਕਰ ਦਿੱਤੇ ਹਨ। ਥਾਣੇਦਾਰ ਰਾਜਿੰਦਰ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਨੇ ਨਰਿੰਦਰ ਸਿੰਘ ਤੇ ਛੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ

ਨਾਜਾਇਜ਼ ਸ਼ਰਾਬ ਸਣੇ ਕਾਬੂ

ਲੁਧਿਆਣਾ: ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਨਾਜਾਇਜ਼ ਸ਼ਰਾਬ ਸਣੇ ਇਕ ਨੂੰ ਗ੍ਰਿਫ਼ਤਾਰ ਕੀਤਾ ਹੈ।‌ ਥਾਣੇਦਾਰ ਰਵਿੰਦਰ ਕੁਮਾਰ ਨੇ ਦੱਸਿਆ ਹੈ ਕਿ ਮੁਲਜ਼ਮ ਦੀ ਪਛਾਣ ਗੁਰਚਰਨ ਸਿੰਘ ਵਾਸੀ ਆਜ਼ਾਦ ਨਗਰ ਵਜੋਂ ਹੋਈ ਹੈ, ਜਿਸ ਕੋਲੋਂ 60 ਬੋਤਲਾਂ (5 ਪੇਟੀਆਂ) ਸ਼ਰਾਬ ਇਮਪੀਰੀਅਲ ਬਲਿਊ, 60 ਬੋਤਲਾਂ (5 ਪੇਟੀਆਂ) ਰਾਇਲ ਸਟੈਗ ਅਤੇ 12 ਬੋਤਲਾਂ (1 ਪੇਟੀ) ਬਲੈਂਡਰ ਪਰਾਇਡ ਸ਼ਰਾਬ ਬਰਾਮਦ ਕੀਤੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

ਮੋਬਾਈਲ ਟਾਵਰ ਦਾ ਸਾਮਾਨ ਚੋਰੀ

ਲੁਧਿਆਣਾ: ਥਾਣਾ ਸਾਹਨੇਵਾਲ ਦੀ ਪੁਲੀਸ ਨੂੰ ਕਮਲਦੀਪ ਸਿੰਘ ਨੇ ਦੱਸਿਆ ਹੈ ਕਿ ਉਹ ਰਿਲਾਇੰਸ ਜੀਓ ਕੰਪਨੀ ਵਿੱਚ ਨੌਕਰੀ ਕਰਦਾ ਹੈ। ਕੰਪਨੀ ਵੱਲੋਂ ਸੂਆ ਰੋਡ ਗੁਰੂ ਤੇਗ ਬਹਾਦਰ ਨਗਰ ਗਿਆਸਪੁਰਾ ਵਿੱਚ ਟਾਵਰ ਲਗਾਇਆ ਹੋਇਆ ਹੈ। ਕੋਈ ਅਣਪਛਾਤਾ ਵਿਅਕਤੀ ਟਾਵਰ ਦਾ ਸਮਾਨ ਅਤੇ ਹੋਰ ਹਾਰਡਵੇਅਰ ਚੋਰੀ ਕਰਕੇ ਲੈ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement