ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਕ ਨਜ਼ਰ

08:43 AM Jun 02, 2024 IST

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਕਾਂਗਰਸੀ ਆਗੂ ਖ਼ਿਲਾਫ਼ ਕੇਸ

ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ 4 ਦੀ ਪੁਲੀਸ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਇੱਕ ਕਾਂਗਰਸੀ ਆਗੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਹੈ ਕਿ ਮੁਲਜ਼ਮ ਦੀ ਪਛਾਣ ਹੈਪੀ ਖੇੜਾ ਵਾਸੀ ਮਲੋਟ ਵਜੋਂ ੋਹੋਈ ਹੈ। -ਨਿੱਜੀ ਪੱਤਰ ਪ੍ਰੇਰਕ

Advertisement

ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਕੇਸ ਦਰਜ

ਲੁਧਿਆਣਾ: ਥਾਣਾ ਸਾਹਨੇਵਾਲ ਦੀ ਪੁਲੀਸ ਨੇ ਧਰੌੜ ਪੁਲੀ ਡੇਹਲੋ ਰੋਡ ਸਾਹਨੇਵਾਲ ਵਿੱਚ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਟਿੱਪਰ ਕਬਜ਼ੇ ਵਿੱਚ ਲੈ ਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹੌਲਦਾਰ ਪਵਨਦੀਪ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੌਰਾਨ ਧਰੌੜ ਪੁਲੀ ਡੇਹਲੋਂ ਰੋਡ ਸਾਹਨੇਵਾਲ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਇੱਕ ਟਿੱਪਰ ਖੇਤਾਂ ਵਿੱਚ ਜੇਸੀਬੀ ਨਾਲ ਨਾਜਾਇਜ਼ ਮਾਈਨਿੰਗ ਕਰਕੇ ਸਾਹਨੇਵਾਲ ਡੇਹਲੋਂ ਰੋਡ ਵੱਲ ਆ ਰਿਹਾ ਹੈ। ਪੁਲੀਸ ਨੇ ਦੌਰਾਨੇ ਚੈਕਿੰਗ ਟਿੱਪਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਟਿੱਪਰ ਦਾ ਚਾਲਕ ਆਪਣਾ ਟਿੱਪਰ ਛੱਡ ਕੇ ਫਰਾਰ ਹੋ ਗਿਆ। -ਨਿੱਜੀ ਪੱਤਰ ਪ੍ਰੇਰਕ

ਨਕਦੀ ਤੇ ਗਹਿਣੇ ਚੋਰੀ

ਲੁਧਿਆਣਾ: ਥਾਣਾ ਸਾਹਨੇਵਾਲ ਦੇ ਇਲਾਕੇ ’ਚ ਇੱਕ ਘਰ ਦੇ ਤਾਲੇ ਤੋੜ ਕੇ ਅਣਪਛਾਤੇ ਵਿਅਕਤੀ ਨਕਦੀ ਅਤੇ ਗਹਿਣੇ ਚੋਰੀ ਕਰਕੇ ਲੈ ਗਏ ਹਨ। ਇਸ ਸਬੰਧੀ ਪਾਰਸ ਅਨੇਜਾ ਵਾਸੀ ਪੁਰਾਣੀ ਦਾਣਾ ਮੰਡੀ ਸਾਹਨੇਵਾਲ ਨੇ ਦੱਸਿਆ ਹੈ ਕਿ ਉਹ ਮੱਥਾ ਟੇਕਣ ਲਈ ਪੱਖੋਵਾਲ ਰੋਡ ਪਾਸੇ ਗਿਆ ਸੀ। ਉਹ ਜਦੋਂ ਵਾਪਸ ਆਇਆ ਤਾਂ ਘਰ ਦੇ ਤਾਲੇ ਟੁੱਟੇ ਹੋਏ ਸਨ ਤੇ ਅਲਮਾਰੀ ਵਿੱਚੋਂ ਕਰੀਬ 2 ਤੋਲੇ ਸੋਨਾ, ਇੱਕ ਚਾਂਦੀ ਦਾ ਕੜਾ ਅਤੇ ਕਰੀਬ 35 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ, ਜਿਸਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

ਔਰਤ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ

ਲੁਧਿਆਣਾ: ਥਾਣਾ ਜਮਾਲਪੁਰ ਦੀ ਪੁਲੀਸ ਨੇ ਇੱਕ ਘਰ ਵਿੱਚ ਸ਼ਰਾਬ ਵੇਚਣ ਦੇ ਦੋਸ਼ ਹੇਠ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਣੀ ਵਾਸੀ ਅਜੀਤ ਕਲੋਨੀ ਪਿੰਡ ਰਾਮਗੜ੍ਹ ਵਜੋਂ ਹੋਈ ਹੈ, ਜਿਸ ਕੋਲੋਂ 200 ਬੋਤਲਾਂ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। -ਨਿੱਜੀ ਪੱਤਰ ਪ੍ਰੇਰਕ

Advertisement