For the best experience, open
https://m.punjabitribuneonline.com
on your mobile browser.
Advertisement

ਇਕ ਨਜ਼ਰ

07:04 AM Aug 12, 2024 IST
ਇਕ ਨਜ਼ਰ
Advertisement

ਚਰਸ ਸਣੇ ਗ੍ਰਿਫ਼ਤਾਰ

ਲੁਧਿਆਣਾ: ਥਾਣਾ ਡਵੀਜ਼ਨ ਨੰਬਰ 2 ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਚਰਸ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਸੀਐੱਮਸੀ ਕੂੜੇ ਵਾਲਾ ਡੰਪ ਸਿਵਲ ਹਸਪਤਾਲ ਦੇ ਪਿਛਲੇ ਪਾਸਿਓਂ ਰਾਹੁਲ ਕੁਮਾਰ ਵਾਸੀ ਮੁਹੱਲਾ ਗੁਰੂ ਨਾਨਕ ਨਗਰ ਭਾਮੀਆਂ ਕਲਾਂ ਦੀ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 450 ਗ੍ਰਾਮ ਚਰਸ ਬਰਾਮਦ ਹੋਈ। -ਨਿੱਜੀ ਪੱਤਰ ਪ੍ਰੇਰਕ

ਨਾਬਾਲਗ ਬੱਚਾ ਲਾਪਤਾ

ਲੁਧਿਆਣਾ: ਥਾਣਾ ਜਮਾਲਪੁਰ ਦੇ ਇਲਾਕੇ ਮੁਹੱਲਾ ਗੋਬਿੰਦ ਕਲੋਨੀ ਰਹਿੰਦਾ ਇੱਕ ਨਾਬਾਲਗ ਲੜਕਾ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਿਆ ਹੈ। ਲੜਕੇ ਦੇ ਪਿਤਾ ਸੰਗਮ ਲਾਲ ਨੇ ਦੱਸਿਆ ਕਿ ਉਸ ਦਾ ਲੜਕਾ ਸ਼ੁਭਮ ਯਾਦਵ (14) ਟਰੰਕ ਵਿੱਚੋਂ 30-35 ਹਜ਼ਾਰ ਰੁਪਏ ਲੈ ਕੇ ਕਿਧਰੇ ਚਲਾ ਗਿਆ ਹੈ। ਉਸ ਦੀ ਕਾਫ਼ੀ ਭਾਲ ਕੀਤੀ ਗਈ ਹੈ ਪਰ ਉਹ ਨਹੀਂ ਮਿਲਿਆ। ਉਸ ਨੂੰ ਸ਼ੱਕ ਹੈ ਕਿ ਉਸ ਦੇ ਲੜਕੇ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅਗ਼ਵਾ ਕਰਕੇ ਜਾਂ ਲੁਕਾ ਕੇ ਰੱਖਿਆ ਹੋਇਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

ਮੋਟਰਸਾਈਕਲ ਚੋਰੀ

ਲੁਧਿਆਣਾ: ਥਾਣਾ ਫੋਕਲ ਪੁਆਇੰਟ ਦੇ ਇਲਾਕੇ ਵਿੱਚ ਅਣਪਛਾਤੇ ਵਿਅਕਤੀ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਗਏ ਹਨ।‌ ਇਸ ਸਬੰਧੀ ਬਾਲਾ ਜੀ ਸਿਟੀ, ਰਾਮਗੜ੍ਹ ਰੋਡ ਸਾਹਨੇਵਾਲ ਵਾਸੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਹ ਤੇ ਉਸ ਦਾ ਗੁਆਂਢੀ ਰਾਮ ਯਾਦਵ ਮੋਟਰਸਾਈਕਲ ’ਤੇ ਕੰਮ ਤੋਂ ਛੁੱਟੀ ਕਰਕੇ ਘਰ ਜਾ ਰਹੇ ਸੀ। ਏਅਰ ਪੋਰਟ ਸਾਹਨੇਵਾਲ ਰੋਡ ਰਾਮਗੜ੍ਹ ਨੇੜੇ ਰੇਲਵੇ ਲਾਈਨ ਕੋਲ ਮੋਟਰਸਾਈਕਲ ਖੜ੍ਹਾ ਕਰਕੇ ਉਹ ਝਾੜੀਆਂ ਵਿੱਚ ਪਿਸ਼ਾਬ ਕਰਨ ਲੱਗੇ ਤਾਂ ਪਿੱਛੋਂ ਤਿੰਨ ਲੜਕੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਤੇ ਉਸ ਦਾ ਮੋਟਰਸਾਈਕਲ ਚੋਰੀ ਕਰਕੇ ਲੈ ਗਏ। ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।‌ -ਨਿੱਜੀ ਪੱਤਰ ਪ੍ਰੇਰਕ

ਹੈਰੋਇਨ ਸਣੇ ਗ੍ਰਿਫ਼ਤਾਰ

ਲੁਧਿਆਣਾ: ਕਰਾਇਮ ਬ੍ਰਾਚ-1 ਲੁਧਿਆਣਾ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਗਲੀ ਨੰਬਰ-9 ਬਲਾਕ ਬੀ ਸਾਹਮਣੇ ਭਾਈ ਹਿੰਮਤ ਸਿੰਘ ਨਗਰ ਦੁੱਗਰੀ ਕੋਲ ਸੰਨੀ ਵਾਸੀ ਬਲਾਕ-ਬੀ ਭਾਈ ਹਿੰਮਤ ਸਿੰਘ ਨਗਰ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 153 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਦੁੱਗਰੀ ਦੀ ਪੁਲੀਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Author Image

Advertisement