ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਕ ਨਜ਼ਰ

11:28 AM Aug 18, 2024 IST

ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਦੇਣ ਵਾਲਾ ਕਾਬੂ

ਅੰਮ੍ਰਿਤਸਰ: ਇੱਥੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦੇ ਦੋਸ਼ ਹੇਠ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਵੱਲੋਂ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਗੁਰਦੇਵ ਸਿੰਘ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਏਡੀਸੀਪੀ ਅਭੀਮੰਨਿਊ ਰਾਣਾ ਨੇ ਦੱਸਿਆ ਕਿ ਅੱਜ ਏਅਰਪੋਰਟ ਅਥਾਰਟੀ ਆਫ ਇੰਡੀਆ ਨੂੰ ਇੱਕ ਈ-ਮੇਲ ਰਾਹੀਂ ਧਮਕੀ ਮਿਲੀ ਸੀ। ਈਮੇਲ ਭੇਜਣ ਵਾਲੇ ਨੇ ਹਵਾਈ ਅੱਡੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ। ਉਸ ਵੱਲੋਂ ਇਸ ਸੰਬੰਧ ਵਿੱਚ ਫਿਰੋਤੀ ਵੀ ਮੰਗੀ ਗਈ ਸੀ। ਪੁਲੀਸ ਨੇ ਜਾਣਕਾਰੀ ਮਿਲਣ ਮਗਰੋਂ ਫੌਰੀ ਹਰਕਤ ਵਿੱਚ ਆਉਂਦਿਆਂ ਇਸ ਸਬੰਧੀ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਉਸ ਕੋਲੋਂ ਪੁੱਛਗਿਛ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਲੀਸ ਨੂੰ ਉਸ ਦੇ ਦੋ ਹੋਰ ਸਾਥੀਆਂ ਬਾਰੇ ਵੀ ਜਾਣਕਾਰੀ ਮਿਲੀ ਹੈ। -ਟਨਸ

Advertisement

ਟਿਊਸ਼ਨ ਪੜ੍ਹਨ ਗਿਆ ਬੱਚਾ ਲਾਪਤਾ

ਧਾਰੀਵਾਲ: ਪਿੰਡ ਗੁਰਦਾਸਨੰਗਲ ਵਿੱਚ ਟਿਊਸ਼ਨ ਪੜ੍ਹਨ ਗਿਆ 11 ਸਾਲਾ ਬੱਚਾ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਿਆ। ਸੋਨੂੰ ਕੁਮਾਰ ਪੁੱਤਰ ਪਰਮਜੀਤ ਸ਼ਰਮਾ ਵਾਸੀ ਗੁਰਦਾਸਨੰਗਲ ਹਾਲ ਵਾਸੀ ਲੁਧਿਆਣਾ ਨੇ ਪੁਲੀਸ ਨੂੰ ਦੱਸਿਆ ਕਿ ਉਸਦਾ ਲੜਕਾ ਦੀਪਕ ਸ਼ਰਮਾ ਧਾਰੀਵਾਲ ਵਿੱਚ ਉਸਦੇ ਪਿਤਾ ਕੋਲ ਪਿੰਡ ਗੁਰਦਾਸਨੰਗਲ ਵਿਖੇ ਰਹਿੰਦਾ ਹੈ। ਉਹ ਪਿੰਡ ਵਿੱਚ ਹੀ ਟਿਊਸ਼ਨ ਪੜ੍ਹਨ ਗਿਆ ਸੀ ਪਰ ਘਰ ਨਹੀਂ ਪਰਤਿਆ। ਥਾਣਾ ਧਾਰੀਵਾਲ ਮੁਖੀ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਸੋਨੂੰ ਕੁਮਾਰ ਦੇ ਬਿਆਨਾਂ ਅਨੁਸਾਰ ਅਣਪਛਾਤਿਆਂ ਖ਼ਿਲਾਫ਼ ਕੇਸ ਕੀਤਾ ਗਿਆ ਹੈ। ਪਿੰਡ ਵਿਚਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਵਿੱਚ ਇਹ ਲੜਕੇ ਇਕੱਲਾ ਜਾਂਦਾ ਦਿਖਾਈ ਦੇ ਰਿਹਾ ਹੈ। ਪੁਲੀਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ

ਭਗੌੜਾ ਗ੍ਰਿਫ਼ਤਾਰ

ਪਠਾਨਕੋਟ: ਪੁਲੀਸ ਨੇ ਇੱਕ ਭਗੌੜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੁਸ਼ੀਲ ਉਰਫ ਸ਼ੁਭਮ ਵਾਸੀ ਰਾਮਨਗਰ ਗੁਰਦਾਸਪੁਰ ਹਾਲ ਹੁਸ਼ਿਆਰਪੁਰ ਵਜੋਂ ਹੋਈ ਹੈ। ਉਸ ਖ਼ਿਲਾਫ਼ ਨੰਗਲਭੂਰ ਥਾਣੇ ਵਿਖੇ 9 ਅਪਰੈਲ 2022 ਨੂੰ ਜੁਰਮ 379, 411, 483 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਹ ਗ੍ਰਿਫ਼ਤਾਰੀ ਚੌਕੀ ਇੰਚਾਰਜ ਐੱਸਆਈ ਰਵਿੰਦਰ ਕੁਮਾਰ ਤੇ ਉਨ੍ਹਾਂ ਦੀ ਟੀਮ ਨੇ ਕੀਤੀ ਹੈ। -ਪੱਤਰ ਪ੍ਰੇਰਕ

Advertisement

Advertisement
Advertisement