ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਕ ਨਜ਼ਰ

06:48 AM Sep 02, 2024 IST

ਭੇਤ-ਭਰੀ ਹਾਲਤ ’ਚ ਲੜਕੀ ਲਾਪਤਾ

ਲੁਧਿਆਣਾ: ਥਾਣਾ ਟਿੱਬਾ ਦੇ ਇਲਾਕੇ ਮੁਹੱਲਾ ਮਾਇਆ ਪੁਰੀ ਟਿੱਬਾ ਰੋਡ ਰਹਿੰਦੀ ਇੱਕ ਲੜਕੀ ਭੇਤ-ਭਰੀ ਹਾਲਤ ਵਿੱਚ ਲਾਪਤਾ ਹੋ ਗਈ। ਲੜਕੀ ਦੀ ਮਾਤਾ ਸ਼ੰਨੋ ਪਤਨੀ ਅਬਦੁਲ ਕਾਯੂਮ ਨੇ ਦੱਸਿਆ ਕਿ ਉਸਦੀ ਲੜਕੀ ਸਾਨੀਆ (19 ਸਾਲ) ਬਿਨਾਂ ਦੱਸੇ ਘਰੋਂ ਕਿਧਰੇ ਚਲੀ ਗਈ ਹੈ। ਉਸਦੀ ਕਾਫ਼ੀ ਭਾਲ ਕੀਤੀ ਗਈ ਹੈ ਪਰ ਨਹੀਂ ਮਿਲੀ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਉਸ ਨੂੰ ਕਿਸੇ ਨੇ ਨਿੱਜੀ ਸਵਾਰਥਾਂ ਲਈ ਅਗਵਾ ਕੀਤਾ ਹੈ। -ਨਿੱਜੀ ਪੱਤਰ ਪ੍ਰੇਰਕ

Advertisement

ਅਸਲੇ ਸਣੇ ਗ੍ਰਿਫ਼ਤਾਰ

ਲੁਧਿਆਣਾ: ਥਾਣਾ ਟਿੱਬਾ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਅਮਰੀਕ ਚੰਦ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਟੀ-ਪੁਆਇੰਟ ਚੰਦਰ ਲੋਕ ਕਲੋਨੀ ਨੇੜੇ ਸ਼ਮਸ਼ਾਨਘਾਟ ਮੌਜੂਦ ਸੀ ਤਾਂ ਸੁਰੇਸ਼ ਕੁਮਾਰ ਉਰਫ਼ ਗੋਲੂ ਵਾਸੀ ਨਿਊ ਸ਼ਕਤੀ ਨਗਰ ਨੂੰ ਦੌਰਾਨੇ ਚੈਕਿੰਗ ਡਾਵਰ ਪੈਟਰੋਲ ਪੰਪ ਜੀਟੀ ਰੋਡ ਤੋਂ ਕਾਬੂ ਕਰਕੇ ਉਸ ਪਾਸੋਂ ਇੱਕ ਦੇਸੀ ਕੱਟਾ ਸਮੇਤ ਤਿੰਨ ਕਾਰਤੂਸ ਬਰਾਮਦ ਕੀਤੇ ਹਨ। -ਨਿੱਜੀ ਪੱਤਰ ਪ੍ਰੇਰਕ

ਕੈਨੇਡਾ ਭੇਜਣ ਦੇ ਨਾਂ ’ਤੇ ਧੋਖਾਧੜੀ

ਲੁਧਿਆਣਾ: ਥਾਣਾ ਦੁੱਗਰੀ ਦੀ ਪੁਲੀਸ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਇੱਕ ਜਣੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਗੁਰਮੀਤ ਵਾਸੀ ਫੇਸ-2 ਅਰਬਨ ਅਸਟੇਟ ਦੁੱਗਰੀ ਨੇ ਦੱਸਿਆ ਕਿ ਦੁੱਗਰੀ ਰਹਿੰਦੇ ਇਸ ਵਿਅਕਤੀ ਨੇ ਉਸਨੂੰ ਵਰਕ ਪਰਮਿਟ ’ਤੇ ਕੈਨੇਡਾ ਭੇਜਣ ਸਬੰਧੀ ਪੈਸੇ ਹਾਸਲ ਕਰਕੇ ਨਾਂ ਤਾਂ ਵੀਜ਼ਾ ਲਗਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਪੁਲੀਸ ਵੱਲੋਂ ਕੇਸ ਦਰਜ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

ਹੈਰੋਇਨ ਸਣੇ ਦੋ ਕਾਬੂ

ਲੁਧਿਆਣਾ: ਥਾਣਾ ਸ਼ਿਮਲਾਪੁਰੀ ਦੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਅਮਰਜੀਤ ਕੁਮਾਰ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਮਠਾੜੂ ਚੌਂਕ ਮੌਜੂਦ ਸੀ, ਤਾਂ ਸਾਹਮਣੇ ਤੋਂ 2 ਲੜਕੇ ਆਉਂਦੇ ਦਿਖਾਈ ਦਿੱਤੇ। ਤਲਾਸ਼ੀ ਲੈਣ ’ਤੇ ਜਤਿੰਦਰ ਸਿੰਘ ਉਰਫ਼ ਜੀਤਾ ਵਾਸੀ ਕੁਆਲਿਟੀ ਚੌਕ ਤੇ ਮਨਪ੍ਰੀਤ ਸਿੰਘ ਉਰਫ਼ ਮੰਨੂ ਵਾਸੀ ਮੁਹੱਲਾ ਪ੍ਰੀਤ ਨਗਰ ਕੋਲੋਂ 100 ਗ੍ਰਾਮ ਹੈਰੋਇਨ ਅਤੇ ਇੱਕ ਇਲੈਕਟ੍ਰੋਨਿਕ ਕੰਡਾ ਬਰਾਮਦ ਹੋਇਆ ਹੈ। -ਨਿੱਜੀ ਪੱਤਰ ਪ੍ਰੇਰਕ

ਅਦਾਲਤ ਨਾਲ ਜਾਅਲਸਾਜ਼ੀ ਸਬੰਧੀ ਕੇਸ ਦਰਜ

ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਅਦਾਲਤ ਦੀ ਸ਼ਿਕਾਇਤ ’ਤੇ ਅਦਾਲਤ ਨਾਲ ਜਾਅਲਸਾਜ਼ੀ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਜੱਜ ਜਗਰਾਜ ਸਿੰਘ ਦੀ ਰੀਡਰ ਕਵਿਤਾ ਨੇ ਦੱਸਿਆ ਕਿ ਮੁਕੱਦਮਾ ਨੰਬਰ 28/21 ਥਾਣਾ ਡਿਵੀਜ਼ਨ ਨੰਬਰ 8 ਦੇ ਦੋਸ਼ੀ ਰਵੀ ਵਾਸੀ ਪਿੰਡ ਭਦਾਸ ਜ਼ਿਲ੍ਹਾ ਕਪੂਰਥਲਾ ਨੇ ਆਪਣੀ ਜਾਅਲੀ ਜ਼ਮਾਨਤ ਜਾਅਲੀ ਦਸਤਾਵੇਜ਼ ਦੇ ਆਧਾਰ ’ਤੇ ਜਾਅਲੀ ਅਵਤਾਰ ਸਿੰਘ ਪਾਸੋਂ ਭਰਵਾਕੇ ਅਦਾਲਤ ਨਾਲ ਜਾਅਲਸਾਜ਼ੀ ਕੀਤੀ ਹੈ। ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ

ਏਸੀ ਤੇ ਟੂਟੀਆਂ ਚੋਰੀ

ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਵੱਲੋਂ ਗੁਰਦੇਵ ਨਗਰ ਦੇ ਇੱਕ ਘਰ ਵਿੱਚ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਕਰਮ ਦੱਤ ਨੇ ਦੱਸਿਆ ਹੈ ਕਿ ਉਹ ਆਪਣੇ ਪੂਰੇ ਪਰਿਵਾਰ ਨਾਲ ਭੋਪਾਲ ਵਿੱਖੇ ਰਿਸ਼ਤੇਦਾਰੀ ਵਿੱਚ ਗਿਆ ਹੋਇਆ ਸੀ। ਉਸ ਨੇ ਵਾਪਸ ਆ ਕੇ ਦੇਖਿਆ ਤਾਂ ਘਰ ਵਿੱਚ ਕੰਧਾਂ ਟੱਪ ਕੇ ਅਣਪਛਾਤੀਆਂ ਤਿੰਨ-ਚਾਰ ਔਰਤਾਂ ਦੋ ਏਸੀ 1.5 ਟਨ ਅਤੇ ਰਸੋਈ ਦੀਆਂ ਛੇ ਪਾਣੀ ਵਾਲੀਆਂ ਟੂਟੀਆਂ ਚੋਰੀ ਕਰਕੇ ਲੈ ਗਈਆਂ। ਉਨ੍ਹਾਂ ਘਰ ਦੀ ਵੀ ਕਾਫ਼ੀ ਤੋੜ ਭੰਨ ਕੀਤੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement