ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਿੲਕ ਨਜ਼ਰ

10:32 AM Sep 30, 2024 IST

ਪਾਬੰਦੀਸ਼ੁਦਾ ਹੁੱਕੇ ਸਮੇਤ ਹੋਟਲ ਮੈਨੇਜਰ ਗ੍ਰਿਫ਼ਤਾਰ

ਲੁਧਿਆਣਾ: ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਇੱਕ ਹੋਟਲ ਦੇ ਮੈਨੇਜਰ ਨੂੰ ਪਾਬੰਦੀਸ਼ੁਦਾ ਹੁੱਕੇ ਅਤੇ ਫਲੇਵਰ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਦਕਿ ਹੋਟਲ ਦਾ ਮਾਲਕ ਫ਼ਰਾਰ ਦੱਸਿਆ ਜਾ ਰਿਹਾ ਹੈ। ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਸਬੰਧੀ ਜਲੰਧਰ ਬਾਈਪਾਸ ਚੌਕ ’ਤੇ ਮੌਜੂਦ ਸੀ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਹੋਟਲ ਡੀ. ਰੈੱਡ ਡੋਰ ਦਾ ਮਾਲਕ ਹਨੀ ਅਰੋੜਾ ਅਤੇ ਮੈਨੇਜਰ ਬਿਰਜੇਸ਼ ਕੁਮਾਰ ਗੈਰ ਕਾਨੂੰਨੀ ਢੰਗ ਨਾਲ ਆਪਣੇ ਗਾਹਕਾਂ ਨੂੰ ਫਲੇਵਰ ਵਾਲਾ ਹੁੱਕਾ ਪਿਲਾ ਰਹੇ ਹਨ। ਪੁਲੀਸ ਪਾਰਟੀ ਨੇ ਛਾਪਾਮਾਰੀ ਕਰਕੇ ਬ੍ਰਿਜੇਸ਼ ਕੁਮਾਰ ਵਾਸੀ ਮੁਹੱਲਾ ਅਮਨ ਨਗਰ ਨੂੰ ਕਾਬੂ ਕਰਕੇ 2 ਹੁੱਕੇ, 2 ਪਾਈਪਾਂ ਤੇ 2 ਫਲੇਵਰ ਬਰਾਮਦ ਕੀਤੇ ਹਨ, ਜਦਕਿ ਹਨੀ ਅਰੋੜਾ ਵਾਸੀ ਅਮਨ ਨਗਰ ਸਲੇਮ ਟਾਬਰੀ ਦੀ ਭਾਲ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

ਸ਼ਾਪਿੰਗ ਮਾਲ ਦੇ ਬਾਹਰੋਂ ਦੋ ਮੋਟਰਸਾਈਕਲ ਚੋਰੀ

ਲੁਧਿਆਣਾ: ਥਾਣਾ ਸਰਾਭਾ ਨਗਰ ਦੇ ਇਲਾਕੇ ਫਿਰੋਜ਼ਪੁਰ ਰੋਡ ਸਥਿਤ ਇੱਕ ਮਾਲ ਦੇ ਬਾਹਰ ਤੋਂ ਅਣਪਛਾਤੇ ਵਿਅਕਤੀ ਦੋ ਮੋਟਰਸਾਈਕਲ ਚੋਰੀ ਕਰਕੇ ਲੈ ਗਏ ਹਨ। ਇਸ ਸਬੰਧੀ ਭਾਈ ਰਣਧੀਰ ਸਿੰਘ ਨਗਰ ਵਾਸੀ ਕਿਸ਼ਨ ਕੁਮਾਰ ਨੇ ਦੱਸਿਆ ਕਿ ਉਸ ਨੇ ਆਪਣਾ ਮੋਟਰਸਾਈਕਲ ਸਪਲੈਂਡਰ ਫਿਰੋਜ਼ਪੁਰ ਰੋਡ ’ਤੇ ਖੜ੍ਹਾ ਕੀਤਾ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਇਸੇ ਤਰ੍ਹਾਂ ਪਿੰਡ ਜੱਸੋਵਾਲ ਵਾਸੀ ਅਕਾਸ਼ਦੀਪ ਸਿੰਘ ਦਾ ਮੋਟਰਸਾਈਕਲ ਵੀ ਅਣਪਛਾਤੇ ਵਿਅਕਤੀ ਚੋਰੀ ਕਰ ਕੇ ਲੈ ਗਏ ਹਨ। ਪੁਲੀਸ ਨੇ ਉਕਤ ਦੋਵੇਂ ਮਾਮਲਿਆਂ ਵਿੱਚ ਕੇਸ ਦਰਜ ਕਰ ਲਏ ਹਨ ਅਤੇ ਮੁਲਜ਼ਮਾਂ ਦੀ ਭਾਲ ਵੀ ਆਰੰਭ ਕਰ ਦਿੱਤੀ ਗਈ ਹੈ। -ਨਿੱਜੀ ਪੱਤਰ ਪ੍ਰੇਰਕ

ਨਾਬਾਲਗ ਲਾਪਤਾ

ਲੁਧਿਆਣਾ: ਥਾਣਾ ਜਮਾਲਪੁਰ ਦੀ ਪੁਲੀਸ ਨੂੰ ਮੁਹੱਲਾ ਰਾਮ ਨਗਰ, ਭਾਮੀਆਂ ਕਲਾਂ ਵਾਸੀ ਆਸ਼ਾ ਦੇਵੀ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦੀ ਲੜਕੀ ਮਨੀਸ਼ਾ ਕੁਮਾਰੀ ਉਰਫ਼ ਮਾਲਾ (17 ਸਾਲ) ਕੁਝ ਦੱਸੇ ਬਿਨਾਂ ਘਰੋਂ ਕਿਧਰੇ ਚਲੀ ਗਈ ਹੈ। ਪਰਿਵਾਰਕ ਮੈਂਬਰਾਂ ਨੇ ਜਦੋਂ ਉਸ ਦੀ ਭਾਲ ਕੀਤੀ ਤਾਂ ਪਤਾ ਲੱਗਿਆ ਕਿ ਗੁਆਂਢ ਵਿੱਚ ਰਹਿੰਦਾ ਸ਼ਾਹਨਿਵਾਜ਼ ਉਰਫ਼ ਦਾਨੇਸ਼ ਲੜਕੀ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਕਿਧਰੇ ਲੈ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਫਗਵਾੜਾ: ਰਾਵਲਪਿੰਡੀ ਪੁਲੀਸ ਨੇ ਇੱਕ ਵਿਅਕਤੀ ਨੂੰ ਰੋਕ ਕੇ ਉਸ ਦੀ ਕੁੱਟਮਾਰ ਕਰਨ ਦੇ ਦੇਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਸਤਨਾਮ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਟੋਡਰਪੁਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 24 ਸਤੰਬਰ ਨੂੰ ਉਹ ਪਾਂਸ਼ਟਾ ਚੋਅ ਲੰਘ ਕੇ ਗੁੱਜਰਾਂ ਦੇ ਘਰਾਂ ਤੋਂ ਥੋੜ੍ਹਾ ਅੱਗੇ ਪੁੱਜਾ ਤਾਂ ਉਕਤ ਵਿਅਕਤੀਆਂ ਨੇ ਉਸ ਦਾ ਮੋਟਰਸਾਈਕਲ ਰੋਕ ਕੇ ਝਗੜਾ ਕੀਤਾ ਤੇ ਉਸ ਦੀ ਕੁੱਟਮਾਰ ਕੀਤੀ। ਇਸ ਸਬੰਧੀ ਪੁਲੀਸ ਨੇ ਰਿੱਕੀ, ਕਾਕਾ ਅਤੇ ਗੰਜੀ ਖਿਲਾਫ਼ ਕੇਸ ਦਰਜ ਕੀਤਾ ਹੈ। -ਪੱਤਰ ਪ੍ਰੇਰਕ

Advertisement