ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲ ਦਾ ਜਲਘਰ ਸਾਫ਼ ਕਰਦੇ ਦਰਜਾ ਚਾਰ ਕਾਮੇ ਦੀ ਮੌਤ

07:39 AM Jun 29, 2024 IST

ਨਿੱਜੀ ਪੱਤਰ ਪ੍ਰੇਰਕ
ਮੋਗਾ, 28 ਜੂਨ
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿੱਚ ਜਲਘਰ ਸਾਫ਼ ਕਰਦਿਆਂ ਠੇਕਾ ਕਾਮੇ ਦੀ ਭੇਤ-ਭਰੀ ਹਾਲਤ ਵਿਚ ਮੌਤ ਹੋ ਗਈ। ਥਾਣਾ ਕੋਟ ਈਸੇ ਖਾਂ ਦੇ ਜਾਂਚ ਅਧਿਕਾਰੀ ਏਐੱਸਆਈ ਨਛੱਤਰ ਸਿੰਘ ਨੇ ਕਿਹਾ ਕਿ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ’ਤੇ ਹੀ ਲੱਗ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਮੌਤ ਗਰਮੀ, ਗੈਸ ਚੜ੍ਹਨ ਜਾਂ ਅਟੈਕ ਨਾਲ ਹੋਈ ਹੋ ਸਕਦੀ ਹੈ।
ਵੇਰਵਿਆਂ ਅਨੁਸਾਰ ਕਰੀਬ 50 ਸਾਲਾ ਜਤਿੰਦਰ ਕੁਮਾਰ ਵਾਸੀ ਸੁੰਦਰ ਨਗਰ, ਜਾਨੀਆ ਰੋਡ, ਕੋਟ ਈਸੇ ਖਾਂ ਸਰਕਾਰੀ ਕੰਨਿਆ ਸਕੂਲ, ਕੋਟ ਈਸੇ ਖਾਂ ਵਿੱਚ ਠੇਕਾ ਆਧਾਰਤ ਕਰਮਚਾਰੀ ਸੀ। ਸਕੂਲਾਂ ’ਚ ਗਰਮੀ ਦੀਆਂ ਛੁੱਟੀਆਂ ਦਾ ਤਿੰਨ ਦਿਨ ਨੂੰ ਸਮਾਂ ਖ਼ਤਮ ਹੋਣ ਤੋਂ ਪਹਿਲਾਂ ਪਾਣੀ ਵਾਲੀ ਟੈਂਕੀ ਨੂੰ ਸਾਫ਼ ਕਰ ਰਿਹਾ ਸੀ। ਇਸ ਦੌਰਾਨ ਸਕੂਲ ਵਿੱਚ ਉਸ ਦੀ ਪਤਨੀ ਤੇ ਹੋਰ ਮਿਡ-ਡੇਅ ਮੀਲ ਦੇ ਕਾਮੇ ਵੀ ਮੌਜੂਦ ਦੱਸੇ ਜਾਂਦੇ ਹਨ।

Advertisement

ਗਰਮੀ ਕਾਰਨ ਮਜ਼ਦੂਰ ਦੀ ਮੌਤ

ਮੋਗਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਸ਼ਹਿਰ ਦੇ ਨਾਨਕਪੁਰਾ ਮੁਹੱਲੇ ਵਿੱਚ ਕੰਮ ਕਰਦੇ ਮਜ਼ਦੂਰ ਦੀ ਗਰਮੀ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਪਿੰਡ ਬੁੱਘੀਪੁਰਾ ਵਜੋਂ ਹੋਈ ਹੈ। ਪੁਲੀਸ ਮੁਤਾਬਕ ਮ੍ਰਿਤਕ ਮਜ਼ਦੂਰ ਉਸਾਰੀ ਦੇ ਕੰਮ ਵਿਚ ਮਜ਼ਦੂਰੀ ਕਰ ਰਿਹਾ ਸੀ ਅਚਾਨਕ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਉੱਤੇ ਹੀ ਲੱਗ ਸਕਦਾ ਹੈ ਪਰ ਮੰਨਿਆ ਜਾ ਰਿਹਾ ਕਿ ਮੌਤ ਗਰਮੀ ਕਾਰਨ ਦਿਲ ਦੀ ਧੜਕਣ ਰੁਕਣ ਕਾਰਨ ਹੋਈ ਜਾਪਦੀ ਹੈ।

Advertisement
Advertisement
Advertisement