ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਹਾਲੀ ਦੇ ਵਿਕਾਸ ਲਈ 100 ਕਰੋੜ ਦੀ ਗ੍ਰਾਂਟ ਮੰਗੀ

08:44 AM Jul 23, 2024 IST

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 22 ਜੁਲਾਈ
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ 16ਵੇਂ ਵਿੱਤ ਕਮਿਸ਼ਨ ਦੇ ਚੇਅਰਮੈਨ ਨੂੰ ਪੱਤਰ ਲਿਖ ਕੇ ਮੁਹਾਲੀ ਦੇ ਵਿਕਾਸ ਲਈ ਘੱਟੋ-ਘੱਟ 100 ਕਰੋੜ ਦੀ ਗਰਾਂਟ ਦੇਣ ਦੀ ਅਪੀਲ ਕੀਤੀ ਹੈ। ਇਨ੍ਹੀਂ ਦਿਨੀਂ 16ਵੇਂ ਵਿੱਤ ਕਮਿਸ਼ਨ ਪੰਜਾਬ ਦੌਰ ’ਤੇ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਇੱਥੇ ਕੇਂਦਰ ਅਤੇ ਪੰਜਾਬ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਹੈੱਡ ਕੁਆਰਟਰ ਹਨ। ਸ਼ਹਿਰੀ ਖੇਤਰਫਲ ਲਗਾਤਾਰ ਵਧ ਰਿਹਾ ਹੈ। ਲਿਹਾਜ਼ਾ ਬੁਨਿਆਦੀ ਸਹੂਲਤਾਂ ਅਤੇ ਰੱਖ-ਰਖਾਅ ਲਈ ਘੱਟੋ-ਘੱਟ 100 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਦਿੱਤਾ ਜਾਵੇ। ਡਿਪਟੀ ਮੇਅਰ ਨੇ 16ਵੇਂ ਵਿੱਤ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਕਿ ਮੁਹਾਲੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਾਂ ’ਤੇ ਵਸਾਇਆ ਗਿਆ ਹੈ। ਨਿਗਮ ਨੇ ਪਹਿਲਾਂ ਹੀ ਹੱਦਬੰਦੀ ਵਿੱਚ ਵਾਧਾ ਕਰਨ ਦਾ ਮਤਾ ਪਾਸ ਕੀਤਾ ਹੋਇਆ ਹੈ, ਜਿਸ ਨਾਲ ਬਲੌਂਗੀ ਸਣੇ ਵੱਡਾ ਹਿੱਸਾ ਨਿਗਮ ਅਧੀਨ ਆਉਣਾ ਹੈ। ਇਹ ਸਾਰਾ ਖੇਤਰ ਨਿਗਮ ਅਧੀਨ ਆਉਣ ਨਾਲ ਆਬਾਦੀ ਲਗਪਗ 4 ਲੱਖ ਹੋ ਜਾਵੇਗੀ। ਇਸ ਲਈ ਬੁਨਿਆਦੀ ਢਾਂਚੇ ਲਈ ਵੱਡੇ ਖ਼ਰਚੇ ਦੀ ਲੋੜ ਹੈ ਜਦੋਂਕਿ ਨਗਰ ਨਿਗਮ ਕੋਲ ਆਮਦਨ ਦੇ ਸੀਮਤ ਸਾਧਨ ਹਨ।

Advertisement

Advertisement
Advertisement