For the best experience, open
https://m.punjabitribuneonline.com
on your mobile browser.
Advertisement

ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਤੋਂ ਵਾਪਸ ਆਇਆ

08:04 AM Apr 23, 2024 IST
ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਤੋਂ ਵਾਪਸ ਆਇਆ
ਸ਼ਰਧਾਲੂਆਂ ਦਾ ਜਥਾ ਭਾਰਤ ਪੁੱਜਦਾ ਹੋਇਆ।
Advertisement

ਦਿਲਬਾਗ ਸਿੰਘ ਗਿੱਲ
ਅਟਾਰੀ, 22 ਅਪਰੈਲ
ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਵਾਸਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਸਰਹੱਦ ਰਸਤਿਓਂ ਪਰਤ ਆਇਆ ਹੈ।
ਜਥੇ ਨਾਲ ਗਏ ਸ਼੍ੋਮਣੀ ਕਮੇਟੀ ਦੇ ਅਧਿਕਾਰੀ ਰਣਜੀਤ ਸਿੰਘ ਭੋਮਾ ਨੇ ਕਿਹਾ ਕਿ ਗੁਰਦਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ ਸਿੱਖ ਸ਼ਰਧਾਲੂਆਂ ਵੱਲੋਂ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਵਿਸਾਖੀ ਦਿਹਾੜਾ ਮਨਾਇਆ ਗਿਆ। ਸਿੱਖ ਸੰਗਤਾਂ ਨੇ ਗੁਰਦਆਰਾ ਜਨਮ ਅਸਥਾਨ ਨਨਕਾਣਾ ਸਾਹਿਬ, ਗੁਰਦਆਰਾ ਸੱਚਾ ਸੌਦਾ, ਗੁਰਦਆਰਾ ਕਰਤਾਰਪੁਰ ਸਾਹਿਬ, ਗੁਰਦਆਰਾ ਡੇਹਰਾ ਸਾਹਿਬ ਤੋਂ ਇਲਾਵਾ ਲਾਹੌਰ ਵਿਖੇ ਗੁਰਧਾਮਾਂ ਦੇ ਦਰਸ਼ਨ ਕੀਤੇ। ਇਸ ਮੌਕੇ ਕੁਝ ਸ਼ਰਧਾਲੂਆਂ ਨੇ ਕਿਹਾ ਕਿ ਸ਼ਹੀਦ ਤਾਰਾ ਸਿੰਘ ਜੀ ਨਾਲ ਸਬੰਧਤ ਗੁਰਦਆਰੇ ਦੀ ਉਥੋਂ ਦੇ ਪ੍ਰਸ਼ਾਸਨ ਵੱਲੋਂ ਸਾਂਭ ਸੰਭਾਲ ਨਹੀਂ ਕੀਤੀ ਜਾ ਰਹੀ। ਉਨ੍ਹਾਂ ਸਿੱਖ ਸੰਗਤ ਵੱਲੋਂ ਭਾਰਤ-ਪਾਕਿ ਦੋਵਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਪਾਕਿ ਸਥਿਤ ਸਿੱਖ ਗੁਰਧਾਮਾਂ ਦੀ ਸਾਂਭ-ਸੰਭਾਲ ਪਹਿਲ ਦੇ ਆਧਾਰ ’ਤੇ ਕੀਤੀ ਜਾਵੇ। ਪਾਕਿ ਸਰਕਾਰ ਵੱਲੋਂ ਵੀਜ਼ਿਆਂ ਵਿੱਚ ਕਟੌਤੀ ਨਾ ਕੀਤੀ ਜਾਵੇ ਅਤੇ ਸਿੱਖ ਸ਼ਰਧਾਲੂਆਂ ਨੂੰ ਵਧੇਰੇ ਗਿਣਤੀ ਵਿਚ ਵੀਜ਼ੇ ਦਿਤੇ ਜਾਣ।

Advertisement

ਦਿਲ ਦਾ ਦੌਰਾ ਪੈਣ ਕਾਰਨ ਸ਼ਰਧਾਲੂ ਦੀ ਮੌਤ

ਪਾਕਿਸਤਾਨ ਗਏ ਇਕ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਜਥੇ ਦੀ ਵਾਪਸੀ ਦੌਰਾਨ ਇੱਕ ਸਿੱਖ ਸ਼ਰਧਾਲੂ ਜਗੀਰ ਸਿੰਘ ਵਾਸੀ ਅਰਬਨ ਸਟੇਟ ਪਟਿਆਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਜਥੇ ਨਾਲ ਗਏ ਉਸ ਦੇ ਪਰਿਵਾਰਕ ਮੈਂਬਰ ਨਾਲ ਲੈ ਕੇ ਪਰਤੇ ਹਨ।

Advertisement
Author Image

joginder kumar

View all posts

Advertisement
Advertisement
×